ਸਿਹਤ ਲਈ ਲਾਭਦਾਇਕ ਹੋ ਸਕਦੇ ਹਨ ਆਹ ਕਾਲੇ ਬੀਜ, ਜਾਣੋ ਫਾਇਦੇ ਤੁਲਸੀ ਆਯੁਰਵੇਦ ਵਿੱਚ ਵੀ ਇੱਕ ਮਸ਼ਹੂਰ ਦਵਾਈ ਹੈ। ਇਸ ਦੀ ਵਰਤੋਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਵੀ ਕੀਤੀ ਜਾਂਦੀ ਹੈ। ਪਰ ਤੁਲਸੀ ਦੇ ਪੱਤੇ ਹੀ ਨਹੀਂ ਸਗੋਂ ਇਸ ਦੇ ਬੀਜ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ ਤੁਲਸੀ ਦੇ ਬੀਜਾਂ 'ਚ ਫਾਈਬਰ, ਜ਼ਰੂਰੀ ਫੈਟੀ ਐਸਿਡ, ਐਂਟੀ-ਆਕਸੀਡੈਂਟ, ਆਇਰਨ ਅਤੇ ਮੈਗਨੀਸ਼ੀਅਮ ਵਰਗੇ ਤੱਤ ਪਾਏ ਜਾਂਦੇ ਹਨ ਤੁਲਸੀ ਦੇ ਬੀਜ ਕਮਜ਼ੋਰ ਪ੍ਰਤੀਰੋਧਕ ਸ਼ਕਤੀ ਨੂੰ ਮਜ਼ਬੂਤ ਕਰਦੇ ਹਨ ਜੇਕਰ ਤੁਹਾਨੂੰ ਐਸੀਡਿਟੀ ਅਤੇ ਗੈਸ ਵਰਗੀਆਂ ਪੇਟ ਸੰਬੰਧੀ ਸਮੱਸਿਆਵਾਂ ਹਨ ਤਾਂ ਤੁਲਸੀ ਦੇ ਬੀਜ ਤੁਹਾਡੇ ਲਈ ਫਾਇਦੇਮੰਦ ਹੋ ਸਕਦੇ ਹਨ ਤੁਲਸੀ ਦੇ ਬੀਜਾਂ ਦਾ ਸੇਵਨ ਕਬਜ਼ ਲਈ ਇੱਕ ਕੁਦਰਤੀ ਅਤੇ ਪ੍ਰਭਾਵਸ਼ਾਲੀ ਉਪਾਅ ਹੋ ਸਕਦਾ ਹੈ ਤੁਲਸੀ ਦੇ ਬੀਜ ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਹੋ ਸਕਦੇ ਹਨ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੋ ਸਕਦੇ ਹਨ ਤੁਲਸੀ ਦੇ ਬੀਜਾਂ ਨਾਲ ਤੁਸੀਂ ਆਪਣੀ ਚਮੜੀ ਨੂੰ ਸੁਧਾਰ ਸਕਦੇ ਹੋ ਅਤੇ ਆਪਣੇ ਵਾਲਾਂ ਨੂੰ ਸੁਧਾਰ ਸਕਦੇ ਹੋ