ਕੁਝ ਲੋਕ ਹਰ ਰੋਜ਼ ਦੁਪਹਿਰ ਦੀ ਨੀਂਦ ਜ਼ਰੂਰ ਲੈਂਦੇ ਹਨ। ਇਹ ਉਨ੍ਹਾਂ ਦੀ ਰੁਟੀਨ ਦਾ ਹਿੱਸਾ ਹੁੰਦਾ ਹੈ,



ਪਰ ਕੁਝ ਖਾਸ ਮਾਮਲਿਆਂ 'ਚ ਇਹ ਗੰਭੀਰ ਬਿਮਾਰੀਆਂ ਦਾ ਸੰਕੇਤ ਵੀ ਹੋ ਸਕਦਾ ਹੈ।



ਜੇਕਰ ਤੁਹਾਨੂੰ ਵੀ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਬਹੁਤ ਜ਼ਿਆਦਾ ਨੀਂਦ ਆਉਂਦੀ ਹੈ ਤਾਂ ਇਨ੍ਹਾਂ ਬਿਮਾਰੀਆਂ ਤੋਂ ਸਾਵਧਾਨ ਹੋ ਜਾਓ।



ਖਾਣਾ ਖਾਣ ਤੋਂ ਬਾਅਦ ਵਿਅਕਤੀ ਥੋੜ੍ਹਾ ਸੁਸਤ ਜਾਂ ਥਕਾਵਟ ਮਹਿਸੂਸ ਕਰਦਾ ਹੈ ਕਿਉਂਕਿ ਸਰੀਰ ਦੀ ਊਰਜਾ ਉਸ ਨੂੰ ਹਜ਼ਮ ਕਰਨ 'ਚ ਇਸਤੇਮਾਲ ਹੁੰਦੀ ਹੈ।



ਦਿਮਾਗ ਨੂੰ ਖੂਨ ਦਾ ਪ੍ਰਵਾਹ ਘੱਟ ਹੋਣ ਕਾਰਨ ਸਰੀਰ ਥੋੜ੍ਹਾ ਕਮਜ਼ੋਰ ਹੋ ਜਾਂਦਾ ਹੈ।



ਜੇਕਰ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਨੀਂਦ ਆਉਣ ਦੀ ਸਮੱਸਿਆ ਲੰਬੇ ਸਮੇਂ ਤੋਂ ਹੈ ਤਾਂ ਇਸ ਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।



ਜੇਕਰ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਨੀਂਦ ਆਉਣ ਦੀ ਸਮੱਸਿਆ ਲੰਬੇ ਸਮੇਂ ਤੋਂ ਹੈ ਤਾਂ ਇਸ ਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।



ਦੁਪਹਿਰ ਨੂੰ ਬਹੁਤ ਜ਼ਿਆਦਾ ਫੈਟ ਵਾਲੇ ਭੋਜਨ ਦਾ ਸੇਵਨ ਨਹੀਂ ਕਰਨਾ ਚਾਹੀਦਾ।



ਭੋਜਨ 'ਚ ਪ੍ਰੋਟੀਨ ਤੇ ਫਾਈਬਰ ਦਾ ਜ਼ਿਆਦਾ ਸੇਵਨ ਕਰਨਾ ਚਾਹੀਦਾ ਹੈ।



ਭੋਜਨ 'ਚ ਬਹੁਤ ਜ਼ਿਆਦਾ ਖੰਡ ਤੇ ਕਾਰਬੋਹਾਈਡ੍ਰੇਟਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਕਿਉਂਕਿ ਸਰੀਰ ਨੂੰ ਇਨ੍ਹਾਂ ਨੂੰ ਪਚਾਉਣ ਲਈ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ।