ਚੁਕੰਦਰ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਵਿਟਾਮਿਨ ਸੀ, ਫੋਲਿਕ ਐਸਿਡ, ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ, ਪ੍ਰੋਟੀਨ, ਫਾਈਬਰ ਅਤੇ ਵਿਟਾਮਿਨ ਬੀ6 ਵਰਗੇ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ। ਇਸ ਲਈ ਚੁਕੰਦਰ ਨੂੰ ਸੁਪਰਫੂਡ ਵੀ ਕਿਹਾ ਜਾਂਦਾ ਹੈ। ਚੁਕੰਦਰ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਸਰੀਰ ਵਿੱਚ ਹੀਮੋਗਲੋਬਿਨ ਪੈਦਾ ਕਰਨ ਵਿੱਚ ਮਦਦ ਕਰਦਾ ਹੈ। ਇਸ ਤਰ੍ਹਾਂ ਚੁਕੰਦਰ ਦਾ ਨਿਯਮਤ ਸੇਵਨ ਅਨੀਮੀਆ ਵਰਗੀ ਖੂਨ ਦੀ ਕਮੀ ਦੀ ਸਮੱਸਿਆ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। Beetroot 'ਚ ਮੌਜੂਦ ਫਾਈਬਰ ਪਾਚਨ ਕਿਰਿਆ ਨੂੰ ਸੁਧਾਰਦਾ ਹੈ। ਇਹ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ ਅਤੇ ਅੰਤੜੀਆਂ ਦੀ ਬਿਹਤਰ ਸਿਹਤ ਨੂੰ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ। ਚੁਕੰਦਰ 'ਚ ਪਾਏ ਜਾਣ ਵਾਲੇ ਨਾਈਟ੍ਰੇਟਸ ਸਰੀਰ ਵਿੱਚ ਨਾਈਟ੍ਰਿਕ ਆਕਸਾਈਡ ਵਿੱਚ ਬਦਲ ਜਾਂਦੇ ਹਨ, ਜੋ ਖੂਨ ਦੀਆਂ ਨਾੜੀਆਂ ਦੀ ਰੁਕਾਵਟ ਨੂੰ ਦੂਰ ਕਰਕੇ ਖੂਨ ਦੇ ਪ੍ਰਵਾਹ ਨੂੰ ਸੁਧਾਰਦੇ ਹਨ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿੰਦਾ ਹੈ ਅਤੇ ਹਾਰਟ ਅਟੈਕ ਅਤੇ ਸਟ੍ਰੋਕ ਵਰਗੀਆਂ ਦਿਲ ਸੰਬੰਧੀ ਬਿਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ। ਚੁਕੰਦਰ 'ਚ ਮੌਜੂਦ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਨਾਈਟ੍ਰੇਟਸ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ ਇਸ ਲਈ ਚੁਕੰਦਰ ਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੁੰਦਾ ਹੈ।