ਲੌਕੀ ਦਾ ਸੇਵਨ ਸਬਜ਼ੀ, ਸਲਾਦ, ਰਾਇਤਾ, ਸੂਪ ਜਾਂ ਜੂਸ ਦੇ ਤੌਰ ਤੇ ਵੀ ਕੀਤੀ ਸਕਦੀ ਹੈ। ਲੌਕੀ ਦੀ ਤਾਸੀਰ ਠੰਢੀ ਹੁੰਦੀ ਹੈ ਅਤੇ ਇਸ ਵਿਚ ਬਹੁਤ ਸਾਰਾ ਪਾਣੀ ਹੁੰਦਾ ਹੈ। ਇਹ ਗਰਮੀਆਂ ਦੇ ਮੌਸਮ ਵਿਚ ਬਹੁਤ ਫਾਇਦੇਮੰਦ ਹੁੰਦਾ ਹੈ। ਰੋਜ਼ ਸਵੇਰੇ ਇਸ ਦਾ ਜੂਸ ਪੀਣ ਨਾਲ ਸਰੀਰ ਦਾ ਮੈਟਾਬਾਲੀਜ਼ਮ ਵਧਦਾ ਹੈ, ਜੋ ਸਰੀਰ ਦੀ ਫਾਲਤੂ ਚਰਬੀ ਨੂੰ ਘੱਟ ਕਰਦਾ ਹੈ ਇਸ ਜੂਸ ਨੂੰ ਪੀਣ ਨਾਲ ਸਰੀਰ ਦਾ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। ਲੌਕੀ ਦੀ ਤਾਸੀਰ ਠੰਢੀ ਹੁੰਦੀ ਹੈ। ਇਸ ਲਈ ਇਸ ਜੂਸ ਨੂੰ ਪੀਣ ਨਾਲ ਪੇਟ ਦੀ ਜਲਣ ਤੇ ਪਾਚਨ ਸਬੰਧੀ ਸਮੱਸਿਆਵਾਂ ਘੱਟ ਹੁੰਦੀਆਂ ਹਨ। ਇਸ ਨੂੰ ਪੀਣ ਨਾਲ ਸਰੀਰ 'ਚ ਕੌਲੇਸਟਰੋਲ ਦੀ ਮਾਤਰਾ ਸੰਤੁਲਿਤ ਰਹਿੰਦੀ ਹੈ। ਇਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ ਤੇ ਹਾਰਟ ਅਟੈਕ ਹੋਣ ਦਾ ਖਤਰਾ ਨਹੀਂ ਰਹਿੰਦਾ। ਇਸ ਦਾ ਜੂਸ ਪੀਣ ਨਾਲ ਸਰੀਰ 'ਚ ਬਲੱਡ ਸਰਕੁਲੇਸ਼ਨ ਤੇਜ਼ ਹੁੰਦਾ ਹੈ। ਲੌਕੀ ਵਿਚ ਭਰਪੂਰ ਮਾਤਰਾ ਵਿਚ ਆਇਰਨ ਹੁੰਦਾ ਹੈ। ਜਿਨਾਂ ਲੋਕਾਂ ਵਿਚ ਖੂਨ ਦੀ ਮਾਤਰਾ ਘੱਟ ਹੁੰਦੀ ਹੈ, ਉਨ੍ਹਾਂ ਨੂੰ ਲੌਕੀ ਦਾ ਸੇਵਨ ਕਰਨਾ ਚਾਹੀਦਾ ਹੈ। ਦਿੱਤੇ ਤੱਥ-ਜਾਣਕਾਰੀ ਆਮ ਜਾਣਕਾਰੀ ‘ਤੇ ਅਧਾਰਿਤ ਹਨ। ਇਨ੍ਹਾਂ ਨੂੰ ਅਜ਼ਮਾਉਣ ਤੋਂ ਪਹਿਲਾਂ ਸਬੰਧਤ ਮਾਹਿਰਾਂ ਦੀ ਸਲਾਹ ਲਵੋ।