ਲਸਣ ਵਿੱਚ ਕਈ ਗੁਣ ਪਾਏ ਜਾਂਦੇ ਹਨ ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਖਾਸ ਤੌਰ 'ਤੇ ਖਾਲੀ ਪੇਟ ਲਸਣ ਖਾਣ ਨਾਲ ਕਈ ਫਾਇਦੇ ਹੁੰਦੇ ਹਨ। ਵਿਗਿਆਨਕ ਅਧਿਐਨਾਂ ਤੋਂ ਪਤਾ ਚੱਲਿਆ ਹੈ ਕਿ ਲਸਣ ਦਾ ਸੇਵਨ ਕਰਨ ਨਾਲ ਕਈ ਖ਼ਤਰਨਾਕ ਬਿਮਾਰੀਆਂ ਠੀਕ ਹੋ ਜਾਂਦੀਆਂ ਹਨ। ਲਸਣ ਨੂੰ ਖਾਲੀ ਪੇਟ ਖਾਣ ਨਾਲ ਇਸ ਦੇ ਤੱਤ ਸਰੀਰ ਵਿੱਚ ਆਸਾਨੀ ਨਾਲ ਜਜ਼ਬ ਹੋ ਜਾਂਦੇ ਹਨ ਅਤੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿੰਦੇ ਹਨ। ਇਹ ਪਾਚਨ ਸ਼ਕਤੀ ਨੂੰ ਵਧਾਉਂਦਾ ਹੈ, ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਂਦਾ ਹੈ। ਇਸ ਤੋਂ ਇਲਾਵਾ ਇਹ ਸ਼ੂਗਰ ਲੈਵਲ ਨੂੰ ਕੰਟਰੋਲ ਕਰਕੇ ਡਾਇਬੀਟੀਜ਼ ਵਿਚ ਮਦਦਗਾਰ ਹੈ ਅਤੇ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ। ਖਾਲੀ ਪੇਟ ਲਸਣ ਖਾਣ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਲਸਣ ਵਿੱਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜੋ ਕੋਲੈਸਟ੍ਰੋਲ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ।