ਜਾਮੁਨ ਇੱਕ ਅਜਿਹਾ ਫਲ ਹੈ ਜਿਸ ਦਾ ਸੇਵਨ ਸ਼ੂਗਰ ਦੇ ਮਰੀਜ਼ ਆਸਾਨੀ ਨਾਲ ਕਰ ਸਕਦੇ ਹਨ। ਜਾਮੁਨ 'ਚ ਪੋਟਾਸ਼ੀਅਮ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੁੰਦਾ ਹੈ। ਜਾਮੁਨ ਫਾਈਬਰ ਨਾਲ ਭਰਪੂਰ ਹੁੰਦਾ ਹੈ ਅਤੇ ਇਸ ਵਿਚ ਘੱਟ ਕੈਲੋਰੀ ਹੁੰਦੀ ਹੈ। ਜਾਮੁਨ ਚ ਵਿਟਾਮਿਨ ਏ, ਆਇਰਨ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਜੋ ਸਮੇਂ ਤੋਂ ਪਹਿਲਾਂ ਬੁਢਾਪੇ ਦੇ ਲੱਛਣਾਂ ਨੂੰ ਰੋਕਦੇ ਹਨ। ਜਾਮੁਨ 'ਚ ਅਸਟਰੈਂਜੈਂਟ ਗੁਣ ਵੀ ਹੁੰਦੇ ਹਨ, ਜੋ ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਜਾਮੁਨ ਵਿਟਾਮਿਨ ਸੀ ਅਤੇ ਆਇਰਨ ਨਾਲ ਭਰਪੂਰ ਹੁੰਦਾ ਹੈ ।ਇਹ ਪੋਸ਼ਕ ਤੱਤ ਸਰੀਰ ਵਿੱਚ ਹੀਮੋਗਲੋਬਿਨ ਵਧਾਉਣ ਵਿੱਚ ਮਦਦ ਕਰਦਾ ਹੈ। ਜੇਕਰ ਤੁਹਾਨੂੰ ਮਸੂੜਿਆਂ ਤੋਂ ਖੂਨ ਆਉਣ ਦੀ ਸ਼ਿਕਾਇਤ ਹੈ ਤਾਂ ਜਾਮੁਨ ਅਤੇ ਇਸ ਦੀਆਂ ਪੱਤੀਆਂ ਨੂੰ ਚੂਸਣ ਨਾਲ ਇਸ ਸਮੱਸਿਆ ਨੂੰ ਘੱਟ ਕੀਤਾ ਜਾ ਸਕਦਾ ਹੈ।