ਪਪੀਤਾ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ, ਇਸ ਤੋਂ ਇਲਾਵਾ ਇਸ ਦੇ ਪੱਤੇ ਅਤੇ ਬੀਜ ਵੀ ਕਿਸੇ ਸਿਹਤ ਖਜ਼ਾਨੇ ਤੋਂ ਘੱਟ ਨਹੀਂ ਹਨ। ਪੌਸ਼ਟਿਕ ਤੱਤਾਂ ਨਾਲ ਭਰਪੂਰ ਇਸ ਫਲ ਦਾ ਸੇਵਨ ਚਮੜੀ ਦੇ ਨਾਲ-ਨਾਲ ਪੇਟ ਨੂੰ ਵੀ ਸਿਹਤਮੰਦ ਰੱਖਣ ਵਿੱਚ ਮਦਦ ਕਰਦਾ ਹੈ। ਹਾਲਾਂਕਿ ਲੋਕ ਪਪੀਤੇ ਦਾ ਸੇਵਨ ਕਰਦੇ ਸਮੇਂ ਇਸ ਦੇ ਬੀਜ ਸੁੱਟ ਦਿੰਦੇ ਹਨ ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪਪੀਤੇ ਦੇ ਬੀਜ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਇਹ ਫਾਈਬਰ, ਸਿਹਤਮੰਦ ਚਰਬੀ ਅਤੇ ਪ੍ਰੋਟੀਨ ਦਾ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਬੀਜਾਂ 'ਚ ਫਾਸਫੋਰਸ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ ਅਤੇ ਕੈਲਸ਼ੀਅਮ ਵਰਗੇ ਕਈ ਵਿਟਾਮਿਨ ਅਤੇ ਖਣਿਜ ਪਾਏ ਜਾਂਦੇ ਹਨ। ਪਪੀਤੇ ਦੇ ਬੀਜ ਸ਼ੂਗਰ ਤੋਂ ਪੀੜਤ ਮਰੀਜ਼ਾਂ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਕਿਉਂਕਿ ਇਸ ਵਿੱਚ ਨਾ ਸਿਰਫ ਫਾਈਬਰ ਹੁੰਦਾ ਹੈ ਬਲਕਿ ਬਹੁਤ ਸਾਰੇ ਪੌਸ਼ਟਿਕ ਤੱਤ ਵੀ ਹੁੰਦੇ ਹਨ ਜੋ ਹਾਈ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰ ਸਕਦੇ ਹਨ। ਇਹ ਸਰੀਰ ਦੇ ਮੈਟਾਬੋਲਿਜ਼ਮ ਨੂੰ ਕੰਟਰੋਲ ਕਰਦਾ ਹੈ ਅਤੇ ਸਰੀਰ ਵਿੱਚ ਮੌਜੂਦ ਵਾਧੂ ਚਰਬੀ ਨੂੰ ਇਕੱਠਾ ਹੋਣ ਤੋਂ ਰੋਕਦਾ ਹੈ। ਜਿਹੜੇ ਲੋਕ ਵਜ਼ਨ ਘਟਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਪਪੀਤੇ ਦੇ ਬੀਜ ਡਾਈਟ ਦੇ ਵਿੱਚ ਜ਼ਰੂਰ ਸ਼ਾਮਿਲ ਕਰਨੇ ਚਾਹੀਦੇ ਹਨ। ਮੌਸਮੀ ਬਿਮਾਰੀਆਂ, ਐਲਰਜੀ ਅਤੇ ਲਾਗਾਂ ਤੋਂ ਬਚਾਉਣ ਲਈ ਵੀ ਇਹ ਬੀਜ ਲਾਭਦਾਇਕ ਮੰਨੇ ਜਾਂਦੇ ਹਨ। ਇਨ੍ਹਾਂ ਦਾ ਸੇਵਨ ਕਰਨ ਨਾਲ ਇਮਿਊਨਿਟੀ ਪਾਵਰ ਮਜ਼ਬੂਤ ਹੁੰਦੀ ਹੈ