ਸਰਦੀਆਂ 'ਚ ਇਸ ਤਰੀਕੇ ਨਾਲ ਖਾਓ ਸ਼ਕਰਕੰਦੀ, ਹੋਣਗੇ ਕਈ ਫਾਇਦੇ
ਸ਼ਕਰਕੰਦ ਨੂੰ ਡਾਈਟ ਵਿੱਚ ਸ਼ਾਮਲ ਕਰਨਾ ਕਾਫੀ ਫਾਇਦੇਮੰਦ ਹੋ ਸਕਦਾ ਹੈ
ਇਸ ਵਿੱਚ ਪਾਏ ਜਾਣ ਵਾਲੇ ਪੋਸ਼ਕ ਤੱਤ ਸਾਡੇ ਸਰੀਰ ਨੂੰ ਕਈ ਬਿਮਾਰੀਆਂ ਨੂੰ ਬਚਾਉਂਦੇ ਹਨ
ਸ਼ਕਰਕੰਦ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਹੁੰਦਾ ਹੈ, ਜੋ ਕਿ ਪਾਚਨ ਨੂੰ ਬਿਹਤਰ ਬਣਾਉਂਦਾ ਹੈ ਅਤੇ ਕਬਜ਼ ਨੂੰ ਰੋਕਣ ਵਿੱਚ ਮਦਦ ਕਰਦਾ ਹੈ
ਇਸ ਦੇ ਨਾਲ ਹੀ ਇਸ ਵਿੱਚ ਮੌਜੂਦ ਫਾਈਬਰ ਸ਼ੂਗਰ ਦੇ ਖਤਰੇ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ
ਇਸ ਵਿੱਚ ਵਿਟਾਮਿਨ ਏ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ, ਜੋ ਕਿ ਅੱਖਾਂ ਦੀ ਰੋਸ਼ਨੀ ਲਈ ਬਹੁਤ ਜ਼ਰੂਰੀ ਹੈ
ਇਹ ਮੋਤੀਆਬਿੰਦ ਅਤੇ ਅੱਖਾਂ ਦੀਆਂ ਹੋਰ ਸਮੱਸਿਆਵਾਂ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ
ਸ਼ਕਰਕੰਦੀ ਦਾ ਗਲਾਈਸੇਮਿਕ ਇੰਡੈਕਸ ਘੱਟ ਹੁੰਦਾ ਹੈ, ਜੋ ਕਿ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ
ਇਸ ਵਿੱਚ ਪੋਟਾਸ਼ੀਅਮ ਦੀ ਮਾਤਰਾ ਵੱਧ ਹੁੰਦੀ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ
ਸ਼ਕਰਕੰਦ ਵਿੱਚ ਮੌਜੂਦ ਐਂਟੀਆਕਸੀਡੈਂਟਸ ਸਰੀਰ ਨੂੰ ਫ੍ਰੀ ਰੈਡੀਕਲਸ ਤੋਂ ਬਚਾਉਂਦੇ ਹਨ ਅਤੇ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਂਦੇ ਹਨ