ਬਾਲਗ ਹੋਣ ਜਾਂ ਛੋਟੇ ਬੱਚੇ, ਹਰ ਕਿਸੇ ਨੂੰ ਰੋਜ਼ਾਨਾ ਇੱਕ ਗਲਾਸ ਦੁੱਧ ਪੀਣ ਜ਼ਰੂਰ ਚਾਹੀਦਾ ਹੈ।



ਖਾਸ ਤੌਰ 'ਤੇ ਬੱਚਿਆਂ ਦੇ ਚੰਗੇ ਵਾਧੇ ਲਈ ਉਨ੍ਹਾਂ ਨੂੰ ਦੁੱਧ ਜ਼ਰੂਰ ਦਿੱਤਾ ਜਾਂਦਾ ਹੈ, ਜਦਕਿ ਵੱਡਿਆਂ ਨੂੰ ਹੱਡੀਆਂ ਦੀ ਮਜ਼ਬੂਤੀ ਲਈ ਦੁੱਧ ਜ਼ਰੂਰ ਪੀਣਾ ਚਾਹੀਦਾ ਹੈ।



ਕੁੱਝ ਲੋਕ ਕੱਚਾ ਦੁੱਧ ਪੀਂਦੇ ਹਨ ਅਤੇ ਕੁੱਝ ਉਬਾਲ ਕੇ ਦੁੱਧ ਪੀਂਦੇ ਹਨ। ਬਹੁਤ ਸਾਰੇ ਲੋਕ ਇਸ ਗੱਲ ਨੂੰ ਲੈ ਕੇ ਉਲਝਣ 'ਚ ਹਨ ਕਿ ਕਿਸ ਤਰ੍ਹਾਂ ਦਾ ਦੁੱਧ ਜ਼ਿਆਦਾ ਫਾਇਦੇਮੰਦ ਹੈ।



ਸਿਹਤ ਮਾਹਿਰਾਂ ਅਨੁਸਾਰ ਕੱਚੇ ਦੁੱਧ ਵਿੱਚ ਕੁਦਰਤੀ ਐਨਜ਼ਾਈਮ, ਖਣਿਜ ਅਤੇ ਵਿਟਾਮਿਨ ਦੇ ਨਾਲ-ਨਾਲ ਕਈ ਜ਼ਰੂਰੀ ਪੌਸ਼ਟਿਕ ਤੱਤ ਪਾਏ ਜਾਂਦੇ ਹਨ।



ਹਾਲਾਂਕਿ ਕੁਝ ਰਿਪੋਰਟਾਂ ਮੁਤਾਬਕ ਕੱਚੇ ਦੁੱਧ 'ਚ ਖਤਰਨਾਕ ਬੈਕਟੀਰੀਆ ਪਾਏ ਜਾਂਦੇ ਹਨ, ਜੋ ਸਿਹਤ ਲਈ ਗੰਭੀਰ ਖਤਰਾ ਪੈਦਾ ਕਰ ਸਕਦੇ ਹਨ।



ਖਾਸ ਤੌਰ 'ਤੇ ਕਮਜ਼ੋਰ ਇਮਿਊਨ ਸਿਸਟਮ ਵਾਲੇ, ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਕੱਚਾ ਦੁੱਧ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਕਿਉਂਕਿ ਇਹ ਨੁਕਸਾਨਦੇਹ ਹੋ ਸਕਦਾ ਹੈ।



ਬਹੁਤ ਸਾਰੀਆਂ ਰਿਪੋਰਟਾਂ ਦੇ ਅਨੁਸਾਰ, ਫ੍ਰੈਂਚ ਮਾਈਕਰੋਬਾਇਓਲੋਜਿਸਟ ਅਤੇ ਕੈਮਿਸਟ ਲੂਈ ਪਾਸਚਰ ਸਭ ਤੋਂ ਪਹਿਲਾਂ ਦੁੱਧ ਨੂੰ ਪੀਣ ਲਈ ਸੁਰੱਖਿਅਤ ਬਣਾਉਣ ਲਈ ਉਬਾਲਣ ਦੀ ਸਿਫਾਰਸ਼ ਕਰਨ ਵਾਲੇ ਸਨ।



ਹਾਲਾਂਕਿ, ਕੁਝ ਖੋਜਾਂ ਵਿੱਚ ਇਹ ਪਾਇਆ ਗਿਆ ਹੈ ਕਿ ਦੁੱਧ ਨੂੰ ਉਬਾਲਣ ਨਾਲ ਇਸ ਦੇ ਬੈਕਟੀਰੀਆ ਨੂੰ ਨਸ਼ਟ ਕੀਤਾ ਜਾ ਸਕਦਾ ਹੈ



ਪਰ ਇਸ ਵਿੱਚ ਮੌਜੂਦ ਸਿਹਤਮੰਦ ਐਨਜ਼ਾਈਮ, ਵਿਟਾਮਿਨ ਅਤੇ ਜ਼ਰੂਰੀ ਪੌਸ਼ਟਿਕ ਤੱਤ ਖਤਮ ਹੋ ਜਾਂਦੇ ਹਨ।



ਇੱਕ ਗਲਾਸ ਦੁੱਧ ਨੂੰ ਮੱਧਮ ਅੱਗ 'ਤੇ 4-5 ਮਿੰਟਾਂ ਵਿੱਚ ਕਾਫ਼ੀ ਗਰਮ ਕੀਤਾ ਜਾਂਦਾ ਹੈ। ਇਹ ਯਕੀਨੀ ਬਣਾਏਗਾ ਕਿ ਦੁੱਧ ਵਿੱਚ ਜ਼ਰੂਰੀ ਪੌਸ਼ਟਿਕ ਤੱਤ ਬਰਕਰਾਰ ਰਹਿਣਗੇ



ਤੁਸੀਂ ਕੱਚੇ ਦੁੱਧ ਨੂੰ ਇੱਕ ਵਾਰ ਵਿੱਚ ਉਬਾਲ ਸਕਦੇ ਹੋ ਅਤੇ ਫਿਰ ਇਸਨੂੰ ਸੁਰੱਖਿਅਤ ਰੱਖਣ ਲਈ ਇਸਨੂੰ ਫਰਿੱਜ ਵਿੱਚ ਸਟੋਰ ਕਰ ਸਕਦੇ ਹੋ।



ਸਿਹਤ ਮਾਹਿਰਾਂ ਅਨੁਸਾਰ ਦੁੱਧ ਨੂੰ ਪੀਣ ਯੋਗ ਬਣਾਉਣ ਅਤੇ ਇਸ ਦੇ ਪੌਸ਼ਟਿਕ ਤੱਤਾਂ ਨੂੰ ਬਚਾਉਣ ਲਈ ਕੱਚੇ ਦੁੱਧ ਨੂੰ ਘੱਟੋ-ਘੱਟ 10 ਮਿੰਟ ਤੱਕ ਉਬਾਲਣਾ ਚਾਹੀਦਾ ਹੈ।