ਖੂਨ ਦੀ ਘਾਟ ਹੋਣ ਕਾਰਨ ਸਰੀਰ ਦਾ ਰੰਗ ਪੀਲਾ ਹੋ ਜਾਂਦਾ ਹੈ। ਬੱਚਿਆਂ 'ਚ ਖੂਨ ਦੀ ਘਾਟ ਹੋਣ 'ਤੇ ਉਨ੍ਹਾਂ ਦਾ ਮਾਨਸਿਕ ਅਤੇ ਸਰੀਰਿਕ ਵਿਕਾਸ ਸਹੀ ਤਰੀਕੇ ਨਾਲ ਨਹੀਂ ਹੁੰਦਾ।

ਸਰੀਰ 'ਚ ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਖੁਰਾਕ 'ਚ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ।



ਖੂਨ ਵਧਾਉਣ ਦਾ ਸਭ ਤੋਂ ਸੌਖਾ ਤਰੀਕਾ ਟਮਾਟਰ ਦਾ ਜੂਸ ਹੈ।

ਖੂਨ ਵਧਾਉਣ ਦਾ ਸਭ ਤੋਂ ਸੌਖਾ ਤਰੀਕਾ ਟਮਾਟਰ ਦਾ ਜੂਸ ਹੈ।

ਤੇਜ਼ੀ ਨਾਲ ਖੂਨ ਵਧਾਉਣ ਲਈ ਰੋਜ਼ਾਨਾ 1 ਗਲਾਸ ਟਮਾਟਰ ਦਾ ਜੂਸ ਜ਼ਰੂਰ ਪੀਓ। ਇਸ ਤੋਂ ਇਲਾਵਾ ਤੁਸੀਂ ਟਮਾਟਰ ਦਾ ਸੂਪ ਵੀ ਪੀ ਸਕਦੇ ਹੋ।

ਅਨਾਰ ਖਾਣ ਨਾਲ ਬਿਮਾਰੀਆਂ ਨਾਲ ਲੜਨ ਦੀ ਸਮਰਥਾ ਵਧਦੀ ਹੈ।



ਅਨਾਰ 'ਚ ਆਇਰਨ, ਕੈਲਸ਼ੀਅਮ, ਸੋਡੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਵਿਟਾਮਿਨ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਖੂਨ ਦੀ ਘਾਟ ਹੋਣ 'ਤੇ ਰੋਜ਼ਾਨਾ ਇੱਕ ਅਨਾਰ ਦਾ ਸੇਵਨ ਕਰੋ, ਜਿਸ ਨਾਲ ਤੁਹਾਨੂੰ ਫਾਇਦਾ ਹੋਵੇਗਾ।

ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਚੁਕੰਦਰ ਜ਼ਰੂਰ। ਰੋਜ਼ਾਨਾ ਚੁਕੰਦਰ ਖਾਣ ਨਾਲ ਖੂਨ ਦੀ ਘਾਟ ਪੂਰੀ ਹੋ ਜਾਂਦੀ ਹੈ।



ਜੇਕਰ ਚੁਕੰਦਰ ਦੇ ਜੂਸ ਨੂੰ ਅਨਾਰ ਦੇ ਜੂਸ ਵਿੱਚ ਮਿਲਾ ਕੇ ਪੀਤਾ ਜਾਵੇ ਤਾਂ ਇਹ ਤਰੀਕਾ ਤੁਹਾਡੇ ਸਰੀਰ ਵਿੱਚ 1 ਹਫ਼ਤੇ ਵਿੱਚ ਹੀਮੋਗਲੋਬਿਨ ਬਣਾ ਸਕਦਾ ਹੈ।

ਔਲਿਆਂ ਅਤੇ ਜਾਮਣ ਦੇ ਰਸ ਨੂੰ ਬਰਾਬਰ ਮਾਤਰਾ 'ਚ ਮਿਲਾ ਕੇ ਪੀਣ ਨਾਲ ਸਰੀਰ 'ਚ ਖੂਨ ਦੀ ਘਾਟ ਵੀ ਪੂਰੀ ਹੋ ਜਾਂਦੀ ਹੈ।



ਹੀਮੋਗਲੋਬਿਨ ਦੀ ਘਾਟ ਨੂੰ ਪੂਰਾ ਕਰਨ ਲਈ ਲਗਾਤਾਰ 1 ਹਫਤੇ ਤੱਕ ਇਸ ਦੀ ਵਰਤੋਂ ਕਰੋ।

ਹੀਮੋਗਲੋਬਿਨ ਦੀ ਘਾਟ ਨੂੰ ਪੂਰਾ ਕਰਨ ਲਈ ਲਗਾਤਾਰ 1 ਹਫਤੇ ਤੱਕ ਇਸ ਦੀ ਵਰਤੋਂ ਕਰੋ।

ਗਾਜਰ ਵੀ ਖੂਨ ਵਧਾਉਣ ਲਈ ਵਧੀਆ ਮੰਨੀ ਜਾਂਦੀ ਹੈ। ਗਾਜਰ ਦਾ ਜੂਸ ਪੀਣਾ ਸਿਹਤ ਲਈ ਲਾਭਕਾਰੀ ਹੁੰਦਾ ਹੈ।



ਗੁੜ ਇੱਕ ਪ੍ਰਾਪਤੀ ਖਣਿਜ ਹੈ, ਜਿਸ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ।



ਇਸ 'ਚ ਵਿਟਾਮਿਨ-ਬੀ ਹੁੰਦੇ ਹਨ। ਗੁੜ ਹੀਮੋਗਲੋਬਿਨ ਵਧਾਉਣ ਵਿੱਚ ਮਦਦ ਕਰਦਾ ਹੈ। ਇਸ ਨਾਲ ਖੂਨ ਦੀ ਘਾਟ ਨਹੀਂ ਹੁੰਦੀ।