ਲੈਂਸੇਟ ਕਮਿਸ਼ਨ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 2020 ਦੇ ਅੰਤ ਤੱਕ ਪੰਜ ਸਾਲਾਂ ਵਿੱਚ ਲਗਭਗ 7.8 ਮਿਲੀਅਨ (78 ਲੱਖ ਤੋਂ ਵੱਧ) ਔਰਤਾਂ ਨੂੰ ਛਾਤੀ ਦੇ ਕੈਂਸਰ ਦਾ ਪਤਾ ਲੱਗਿਆ



ਲਗਭਗ 6.85 ਲੱਖ ਔਰਤਾਂ ਦੀ ਇਸ ਬਿਮਾਰੀ ਨਾਲ ਮੌਤ ਹੋ ਗਈ।



ਕਮਿਸ਼ਨ ਦਾ ਅਨੁਮਾਨ ਹੈ ਕਿ ਵਿਸ਼ਵ ਪੱਧਰ 'ਤੇ ਛਾਤੀ ਦੇ ਕੈਂਸਰ ਦੇ ਮਾਮਲੇ 2020 ਵਿੱਚ 23 ਲੱਖ ਤੋਂ ਵੱਧ ਕੇ 2040 ਤੱਕ 30 ਲੱਖ ਤੋਂ ਵੱਧ ਹੋ ਸਕਦੇ ਹਨ।



ਪ੍ਰੋਫੈਸਰ ਅਤੇ ਖੋਜਕਰਤਾ ਰੇਸ਼ਮਾ ਜਾਗਸੀ ਦਾ ਕਹਿਣਾ ਹੈ ਕਿ ਔਰਤਾਂ ਲਈ ਇਸ ਵਧਦੀ ਸਿਹਤ ਸਮੱਸਿਆ ਪ੍ਰਤੀ ਸਾਵਧਾਨ ਰਹਿਣਾ ਜ਼ਰੂਰੀ ਹੈ।



ਇਸ ਦੇ ਲਈ ਜਾਗਰੂਕਤਾ ਮੁਹਿੰਮ ਵੀ ਬਹੁਤ ਜ਼ਰੂਰੀ ਹੈ



ਸਿਹਤ ਮਾਹਿਰਾਂ ਨੇ ਕਿਹਾ ਕਿ ਕੈਂਸਰ ਦੇ ਖਤਰੇ ਨੂੰ ਰੋਜ਼ਾਨਾ ਜੀਵਨ ਵਿੱਚ ਕੁਝ ਉਪਾਅ ਕਰਕੇ ਘੱਟ ਕੀਤਾ ਜਾ ਸਕਦਾ ਹੈ



ਜੀਵਨ ਸ਼ੈਲੀ ਵਿੱਚ ਬਦਲਾਅ ਵੀ ਬਹੁਤ ਜ਼ਰੂਰੀ



ਜ਼ਿਆਦਾ ਭਾਰ ਵਾਲੀਆਂ ਔਰਤਾਂ 'ਚ ਬ੍ਰੈਸਟ ਕੈਂਸਰ ਦਾ ਖਤਰਾ ਜ਼ਿਆਦਾ ਦੇਖਿਆ ਜਾਂਦਾ ਹੈ



ਇਹ ਜ਼ਰੂਰੀ ਹੈ ਕਿ ਤੁਸੀਂ ਆਪਣੇ ਭਾਰ ਨੂੰ ਕੰਟਰੋਲ 'ਚ ਰੱਖੋ।



ਸਰੀਰਕ ਤੌਰ 'ਤੇ ਸਰਗਰਮ ਰਹਿਣ ਅਤੇ ਭੋਜਨ ਵਿੱਚ ਫਲਾਂ ਅਤੇ ਸਬਜ਼ੀਆਂ ਦੀ ਮਾਤਰਾ ਵਧਾਉਣ ਨਾਲ ਖ਼ਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ।