ਇਲਾਇਚੀ ਅਜਿਹਾ ਮਸਾਲਾ ਹੈ ਜੋ ਕਿ ਹਰ ਭਾਰਤੀ ਰਸੋਈ ਦੇ ਵਿੱਚ ਆਮ ਪਾਇਆ ਜਾਂਦਾ ਹੈ।



ਇਸ ਦੀ ਵਰਤੋਂ ਚਾਹ ਤੋਂ ਲੈ ਕੇ ਖਾਣੇ ਦੇ ਵਿੱਚ ਕੀਤੀ ਜਾਂਦੀ ਹੈ। ਪਕਵਾਨ 'ਚ ਸੁਆਦ ਵਧਾਉਣ ਦੇ ਨਾਲ-ਨਾਲ ਇਹ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਵੀ ਦਿੰਦੀ ਹੈ।

ਖਾਸ ਤੌਰ ‘ਤੇ ਜੇਕਰ ਤੁਸੀਂ ਰੋਜ਼ ਸਵੇਰੇ ਖਾਲੀ ਪੇਟ ਇਲਾਇਚੀ ਦਾ ਪਾਣੀ ਪੀਂਦੇ ਹੋ ਤਾਂ ਇਹ ਕਈ ਬਿਮਾਰੀਆਂ ਤੋਂ ਬਚਾਉਣ ‘ਚ ਮਦਦ ਕਰ ਸਕਦਾ ਹੈ।



ਇਸ ਵਿਚ ਐਂਟੀਆਕਸੀਡੈਂਟ, ਐਂਟੀ-ਬੈਕਟੀਰੀਅਲ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਸਰੀਰ ਨੂੰ ਅੰਦਰੋਂ ਮਜ਼ਬੂਤ ​​ਬਣਾਉਂਦੇ ਹਨ।

ਇਸ ਵਿੱਚ ਐਂਟੀਬੈਕਟੀਰੀਅਲ ਅਤੇ ਐਂਟੀਵਾਇਰਲ ਗੁਣ ਹੁੰਦੇ ਹਨ, ਜੋ ਜ਼ੁਕਾਮ, ਖੰਘ ਅਤੇ ਗਲੇ ਦੀ ਖਰਾਸ਼ ਨੂੰ ਦੂਰ ਕਰਨ ਵਿੱਚ ਮਦਦ ਕਰਦੇ ਹਨ।

ਇਲਾਇਚੀ ਵਿੱਚ ਮੌਜੂਦ ਤੱਤ ਪਾਚਨ ਕਿਰਿਆ ਨੂੰ ਸੁਧਾਰਨ ਵਿੱਚ ਮਦਦ ਕਰਦੇ ਹਨ।



ਇਸ ਨਾਲ ਗੈਸ, ਐਸੀਡਿਟੀ ਅਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।



ਇਲਾਇਚੀ ਮੈਟਾਬੋਲਿਜ਼ਮ ਨੂੰ ਤੇਜ਼ ਕਰਨ ‘ਚ ਮਦਦ ਕਰਦੀ ਹੈ, ਜਿਸ ਨਾਲ ਸਰੀਰ ‘ਚ ਜਮ੍ਹਾ ਵਾਧੂ ਚਰਬੀ ਘੱਟ ਹੋਣ ਲੱਗਦੀ ਹੈ।

ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਇਲਾਇਚੀ ਦਾ ਪਾਣੀ ਤੁਹਾਡੇ ਲਈ ਰਾਮਬਾਣ ਸਾਬਿਤ ਹੋ ਸਕਦਾ ਹੈ।

ਇਲਾਇਚੀ ਦਾ ਪਾਣੀ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਇਸ ‘ਚ ਮੌਜੂਦ ਪੋਟਾਸ਼ੀਅਮ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦਗਾਰ ਹੁੰਦਾ ਹੈ।