ਮਸ਼ਰੂਮ ਦਾ ਜ਼ਿਆਦਾ ਸੇਵਨ ਕਰਨ ਨਾਲ ਕੁਝ ਲੋਕਾਂ 'ਚ ਸਰੀਰਕ ਅਤੇ ਮਾਨਸਿਕ ਲੱਛਣ ਪੈਦਾ ਹੋ ਸਕਦੇ ਹਨ।

ਜੇਕਰ ਤੁਸੀਂ ਵੀ ਮਸ਼ਰੂਮ ਦੇ ਸ਼ੌਕੀਨ ਹੋ ਤੇ ਇਸ ਨੂੰ ਅਕਸਰ ਖਾਂਦੇ ਹੋ ਤਾਂ ਤੁਹਾਨੂੰ ਇਸ ਦੇ ਨੁਕਸਾਨਾਂ ਬਾਰੇ ਜ਼ਰੂਰ ਪਤਾ ਹੋਣਾ ਚਾਹੀਦਾ ਹੈ।



ਮਸ਼ਰੂਮ ਖਾਣ ਨਾਲ ਕੁੱਝ ਲੋਕਾਂ ਨੂੰ ਚਮੜੀ ਦੀ ਐਲਰਜੀ ਦੀ ਸਮੱਸਿਆ ਹੋ ਸਕਦੀ ਹੈ।

ਇਸ ਨੂੰ ਖਾਣ ਨਾਲ ਸਾਡਾ ਇਮਿਊਨ ਸਿਸਟਮ ਮਜ਼ਬੂਤ​ ਹੁੰਦਾ ਹੈ ਪਰ ਕੁਝ ਲੋਕਾਂ ਨੂੰ ਇਸ ਤੋਂ ਐਲਰਜੀ ਹੋ ਸਕਦੀ ਹੈ, ਜਿਸ ਕਾਰਨ ਚਮੜੀ 'ਤੇ ਧੱਫੜ ਤੇ ਜਲਣ ਵਰਗੇ ਲੱਛਣ ਹੋ ਸਕਦੇ ਹਨ।

ਬਹੁਤ ਜ਼ਿਆਦਾ ਮਸ਼ਰੂਮ ਖਾਣ ਤੋਂ ਬਾਅਦ ਪੇਟ ਦੀਆਂ ਸਮੱਸਿਆਵਾਂ ਜਿਵੇਂ ਦਸਤ, ਜੀਅ ਕੱਚਾ ਹੋਣਾ ਤੇ ਉਲਟੀਆਂ ਆਦਿ ਹੋ ਸਕਦੀਆਂ ਹਨ।



ਇਹ ਇੱਕ ਅਜਿਹੀ ਸਬਜ਼ੀ ਹੈ, ਜੋ ਹਰ ਕਿਸੇ ਦੇ ਸਰੀਰ ਨੂੰ ਸੂਟ ਨਹੀਂ ਕਰਦੀ।



ਜੇਕਰ ਤੁਸੀਂ ਇਸ ਨੂੰ ਲੈਣ ਤੋਂ ਬਾਅਦ ਗੈਸਟ੍ਰੋਇੰਟੇਸਟਾਈਨਲ ਸਮੱਸਿਆਵਾਂ ਦਾ ਅਨੁਭਵ ਕਰਦੇ ਹੋ ਤਾਂ ਤੁਰੰਤ ਆਪਣੇ ਡਾਕਟਰ ਨਾਲ ਸੰਪਰਕ ਕਰੋ।

ਮਸ਼ਰੂਮ ਜੋ ਖਾਣ 'ਚ ਸੁਆਦੀ ਹੁੰਦੇ ਹਨ ਬਹੁਤ ਸਾਰੇ ਲੋਕਾਂ ਲਈ ਥਕਾਵਟ ਅਤੇ ਨੀਂਦ ਦਾ ਕਾਰਨ ਬਣ ਸਕਦੇ ਹਨ।



ਮਸ਼ਰੂਮ ਇੱਕ ਘੱਟ-ਕੈਲੋਰੀ ਵਾਲਾ ਭੋਜਨ ਹੈ, ਜਿਸ 'ਚ ਕਾਫ਼ੀ ਮਾਤਰਾ 'ਚ ਫਾਈਬਰ, ਪ੍ਰੋਟੀਨ ਤੇ ਐਂਟੀਆਕਸੀਡੈਂਟ ਹੁੰਦੇ ਹਨ।



ਇਸ ਨੂੰ ਸੀਮਤ ਮਾਤਰਾ 'ਚ ਖਾਣ ਨਾਲ ਕੋਈ ਨੁਕਸਾਨ ਨਹੀਂ ਹੁੰਦਾ ਪਰ ਜੇਕਰ ਤੁਸੀਂ ਇਸ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਕਈ ਤਰ੍ਹਾਂ ਦੇ ਨੁਕਸਾਨ ਹੋ ਸਕਦੇ ਹਨ