ਸਰਦੀਆਂ 'ਚ ਖਜ਼ੂਰਾਂ ਨੂੰ ਸੁਪਰਫੂਡ ਮੰਨਿਆ ਜਾਂਦਾ ਹੈ। ਇਨ੍ਹਾਂ ਨੂੰ ਖਾਣ ਨਾਲ ਸਰੀਰ ਵਿੱਚ ਕਈ ਪੋਸ਼ਕ ਤੱਤਾਂ ਦੀ ਕਮੀ ਦੂਰ ਹੋ ਜਾਂਦੀ ਹੈ। ਆਓ ਜਾਣਦੇ ਹਾਂ ਇਸ ਦੇ ਸੇਵਨ ਨਾਲ ਸਰੀਰ ਨੂੰ ਕਿਹੜੇ-ਕਿਹਰੇ ਫਾਇਦੇ ਮਿਲਦੇ ਹਨ। ਖਜੂਰਾਂ ਐਂਟੀਆਕਸੀਡੈਂਟਸ ਦਾ ਚੰਗਾ ਸਰੋਤ ਹਨ ਜੋ ਦਿਮਾਗ ਦੀ ਸਿਹਤ ਨੂੰ ਵਧਾਉਣ 'ਚ ਸਹਾਇਤਾ ਕਰਦੀਆਂ ਹਨ। ਇਸ ਤੋਂ ਇਲਾਵਾ ਇਨ੍ਹਾਂ 'ਚ ਪੋਟਾਸ਼ੀਅਮ ਤੇ ਵਿਟਾਮਿਨ ਬੀ6 ਵਰਗੇ ਪੋਸ਼ਕ ਤੱਤ ਹੁੰਦੇ ਹਨ, ਜੋ ਦਿਮਾਗ ਲਈ ਬਹੁਤ ਹੀ ਲਾਭਕਾਰੀ ਹੁੰਦੇ ਹਨ। ਖਜੂਰਾਂ ਸਰੀਰ 'ਚ ਵਿਟਾਮਿਨ ਡੀ ਦੀ ਕਮੀ ਨੂੰ ਦੂਰ ਕਰਨ 'ਚ ਮਦਦ ਕਰਦੀਆਂ ਹਨ। ਇਸ ਵਿਚ ਮੌਜੂਦ ਕੈਲਸ਼ੀਅਮ ਹੱਡੀਆਂ ਤੇ ਦੰਦਾਂ ਨੂੰ ਮਜ਼ਬੂਤ ਬਣਾਉਂਦੀਆਂ ਹਨ। ਇਸ ਤੋਂ ਇਲਾਵਾ ਖਜੂਰਾਂ 'ਚ ਪੋਟਾਸ਼ੀਅਮ, ਫਾਸਫੋਰਸ, ਮੈਗਨੀਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਹੱਡੀਆਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਸਰਦੀਆਂ ਦੇ ਮੌਸਮ 'ਚ ਦਿਲ ਦੇ ਦੌਰੇ ਦਾ ਖਤਰਾ ਵਧ ਜਾਂਦਾ ਹੈ। ਜੇਕਰ ਤੁਸੀਂ ਆਪਣੇ ਦਿਲ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹੋ ਤਾਂ ਖਜੂਰਾਂ ਨੂੰ ਆਪਣੀ ਰੋਜ਼ਾਨਾ ਖੁਰਾਕ ਦਾ ਹਿੱਸਾ ਬਣਾ ਸਕਦੇ ਹੋ। ਇਨ੍ਹਾਂ ਨੂੰ ਖਾਣ ਨਾਲ ਸਰੀਰ 'ਚ ਖਰਾਬ ਕੋਲੈਸਟ੍ਰਾਲ ਦਾ ਪੱਧਰ ਠੀਕ ਹੁੰਦਾ ਹੈ। ਜੇਕਰ ਭਾਰ ਕੰਟਰੋਲ ਕਰਨਾ ਚਾਹੁੰਦੇ ਹੋ ਤਾਂ ਖਜੂਰਾਂ ਤੁਹਾਡੇ ਲਈ ਮਦਦਗਾਰ ਸਾਬਿਤ ਹੋ ਸਕਦੀਆਂ ਹਨ। ਇਸ 'ਚ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ ਤੇ ਫਾਈਬਰ ਭਰਪੂਰ ਮਾਤਰਾ 'ਚ ਹੁੰਦਾ ਹੈ ਇਸ ਨੂੰ ਖਾਣ ਨਾਲ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਤੁਸੀਂ ਜ਼ਿਆਦਾ ਖਾਣ ਤੋਂ ਬਚਦੇ ਹੋ।