ਕਈ ਤੇਲਾਂ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਕਿਹਾ ਜਾਂਦਾ ਹੈ ਪਰ ਕੁਝ ਤੇਲ ਅਜਿਹੇ ਵੀ ਹਨ ਜੋ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ ਸਿਹਤ ਨੂੰ ਖਰਾਬ ਕਰ ਸਕਦੇ ਹਨ ਆਓ ਤੁਹਾਨੂੰ ਅਜਿਹੇ ਪੰਜ ਤੇਲ ਤੋਂ ਜਾਣੂ ਕਰਵਾਉਂਦੇ ਹਾਂ, ਜਿਨ੍ਹਾਂ ਦੀ ਵਰਤੋਂ ਤੁਹਾਡੀ ਸਿਹਤ ਨੂੰ ਖਰਾਬ ਕਰ ਸਕਦੀ ਹੈ ਮੱਕੀ ਦਾ ਤੇਲ ਸਿਹਤ ਲਈ ਬਹੁਤ ਹਾਨੀਕਾਰਕ ਹੁੰਦਾ ਹੈ। ਇਸ 'ਚ ਮੌਜੂਦ ਸੰਭਾਵੀ ਜ਼ਹਿਰੀਲੇ ਤੱਤ ਕੈਂਸਰ ਦੇ ਖਤਰੇ ਨੂੰ ਵਧਾਉਂਦੇ ਹਨ ਇਸ ਤੋਂ ਇਲਾਵਾ ਪੇਟ ਅਤੇ ਭਾਰ ਵਧਣ ਆਦਿ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਮੱਕੀ ਦਾ ਤੇਲ ਵੀ ਦਿਲ ਦੀ ਸਿਹਤ ਲਈ ਚੰਗਾ ਨਹੀਂ ਮੰਨਿਆ ਜਾਂਦਾ ਹੈ ਆਮ ਤੌਰ 'ਤੇ ਭਾਰਤੀ ਪਰਿਵਾਰਾਂ 'ਚ ਸੋਇਆਬੀਨ ਤੇਲ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ ਪਰ ਅਸਲੀਅਤ ਇਹ ਹੈ ਕਿ ਇਸ ਤੇਲ 'ਚ ਓਮੇਗਾ-6 ਦੀ ਜ਼ਿਆਦਾ ਮਾਤਰਾ ਹੋਣ ਕਾਰਨ ਇਹ ਸਿਹਤ ਲਈ ਖਤਰਨਾਕ ਹੈ ਕਈ ਖੋਜਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਸੋਇਆਬੀਨ ਦੇ ਤੇਲ ਦਾ ਸੇਵਨ ਕਰਨ ਨਾਲ ਮੋਟਾਪਾ, ਸ਼ੂਗਰ, ਅਲਜ਼ਾਈਮਰ ਅਤੇ ਡਿਪ੍ਰੈਸ਼ਨ ਆਦਿ ਬਿਮਾਰੀਆਂ ਹੋ ਸਕਦੀਆਂ ਹਨ ਸੂਰਜਮੁਖੀ ਦਾ ਤੇਲ ਸਾਡੀ ਸਿਹਤ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ। ਅਸਲ 'ਚ ਇਸ ਤੇਲ 'ਚ ਓਮੇਗਾ-6 ਫੈਟੀ ਐਸਿਡ ਪਾਇਆ ਜਾਂਦਾ ਹੈ ਰਾਈਸ ਬ੍ਰੈਨ ਆਇਲ 'ਚ ਓਮੇਗਾ-6 ਫੈਟੀ ਐਸਿਡ ਬਹੁਤ ਜ਼ਿਆਦਾ ਹੁੰਦੇ ਹਨ। ਇਸ ਨਾਲ ਤੁਹਾਡੇ ਸਰੀਰ ਵਿੱਚ ਸੋਜ ਸਮੇਤ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਪਾਮ ਆਇਲ ਦੀ ਵਰਤੋਂ ਕਰਨ ਵਾਲੇ ਲੋਕਾਂ ਦੀ ਕੋਈ ਕਮੀ ਨਹੀਂ ਹੈ ਪਰ ਇਹ ਤੇਲ ਸਿਹਤ ਲਈ ਹੀ ਨਹੀਂ ਸਗੋਂ ਵਾਤਾਵਰਣ ਲਈ ਵੀ ਬਹੁਤ ਖਤਰਨਾਕ ਹੈ