ਸੀਤਾਫਲ ਜਾਂ ਅੰਗਰੇਜ਼ੀ ਵਿੱਚ Custard Apple ਕਿਹਾ ਜਾਂਦਾ ਹੈ, ਸਿਹਤ ਲਈ ਬਹੁਤ ਫਾਇਦੇਮੰਦ ਫਲ ਹੈ। ਇਸ ਫਲ ਵਿੱਚ ਔਸ਼ਧੀ ਗੁਣ ਪਾਏ ਜਾਂਦੇ ਹਨ ਜੋ ਸਰੀਰ ਦੀ ਸਮੁੱਚੀ ਤੰਦਰੁਸਤੀ ਲਈ ਲਾਭਦਾਇਕ ਹਨ।

ਸੀਤਾਫਲ ਵਿੱਚ ਵਿਟਾਮਿਨ ਸੀ, ਵਿਟਾਮਿਨ ਏ, ਪੋਟਾਸ਼ੀਅਮ, ਕੈਲਸ਼ੀਅਮ, ਫਾਸਫੋਰਸ, ਕਾਪਰ ਅਤੇ ਫਾਈਬਰ ਵਰਗੇ ਪੋਸ਼ਕ ਤੱਤ ਵੱਧ ਮਾਤਰਾ ਵਿੱਚ ਹੁੰਦੇ ਹਨ।

ਇਹ ਫਲ ਸਰੀਰ ਦੀ ਇਮਿਊਨਟੀ ਵਧਾਉਣ, ਹੱਡੀਆਂ ਮਜ਼ਬੂਤ ਕਰਨ ਅਤੇ ਹਾਜਮੇ ਨੂੰ ਠੀਕ ਰੱਖਣ ਵਿੱਚ ਮਦਦ ਕਰਦਾ ਹੈ।

ਜੇਕਰ ਤੁਸੀਂ ਆਪਣਾ ਵਧਦਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸ਼ਰੀਫਾ (ਕਸਟਰਡ ਐਪਲ) ਖਾਣਾ ਸ਼ੁਰੂ ਕਰ ਦਿਓ। ਇਹ ਫਲ ਢਿੱਡ ਦੀ ਚਰਬੀ ਘਟਾਉਣ ਵਿੱਚ ਮਦਦ ਕਰਦਾ ਹੈ।

ਇਸ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ ਅੰਤੜੀਆਂ ਦੀ ਸਿਹਤ ਨੂੰ ਵੀ ਸੁਧਾਰਦੇ ਹਨ। ਜੇ ਤੁਸੀਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਤਾਂ ਇਹ ਫਲ ਤੁਹਾਡੇ ਲਈ ਲਾਭਦਾਇਕ ਸਾਬਤ ਹੋ ਸਕਦਾ ਹੈ।

ਕਸਟਰਡ ਐਪਲ ਖਾਣ ਨਾਲ ਬਲੱਡ ਪ੍ਰੈਸ਼ਰ ਕੰਟ੍ਰੋਲ 'ਚ ਰਹਿੰਦਾ ਹੈ, ਇਸੇ ਲਈ ਇਹ ਦਿਲ ਦੀ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ।



ਇਸ ਫਲ ਵਿੱਚ ਪਾਏ ਜਾਣ ਵਾਲੇ ਤੱਤ ਬਲੱਡ ਸ਼ੂਗਰ ਨੂੰ ਵੀ ਕਾਬੂ ਵਿੱਚ ਰੱਖਣ ਵਿੱਚ ਮਦਦ ਕਰਦੇ ਹਨ।

ਠੀਕ ਤਰੀਕੇ ਨਾਲ ਅਤੇ ਸਹੀ ਮਾਤਰਾ ਵਿੱਚ ਖਾਣ ਨਾਲ ਸ਼ੂਗਰ ਦੇ ਰੋਗੀਆਂ ਲਈ ਇਹ ਲਾਭਦਾਇਕ ਹੋ ਸਕਦਾ ਹੈ।

ਇਸ ਫਲ ਨੂੰ ਰੋਜ਼ਾਨਾ ਖਾਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਇਹ ਦਿਮਾਗ ਨੂੰ ਤੇਜ਼ ਕਰਨ ਸਣੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਫਲ ਵਿੱਚ ਪਾਏ ਜਾਣ ਵਾਲੇ ਤੱਤ ਚਮੜੀ ਦੀ ਸਿਹਤ ਲਈ ਵੀ ਫਾਇਦੇਮੰਦ ਹੁੰਦੇ ਹਨ।