ਅਲਸੀ ਦੇ ਬੀਜ ਬਹੁਤ ਪੌਸ਼ਟਿਕ ਹੁੰਦੇ ਹਨ, ਜੋ ਕਈ ਤਰੀਕਿਆਂ ਨਾਲ ਸਿਹਤ ਲਈ ਫਾਇਦੇਮੰਦ ਹੁੰਦੇ ਹਨ।



ਅਲਸੀ ਦੇ ਬੀਜਾਂ 'ਚ ਫਾਈਬਰ ਦੀ ਮਾਤਰਾ ਵਧੇਰੇ ਹੁੰਦੀ ਹੈ, ਜੋ ਪਾਚਨ ਪ੍ਰਣਾਲੀ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੀ ਹੈ।

ਇਹ ਕਬਜ਼ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਅਤੇ ਅੰਤੜੀਆਂ ਨੂੰ ਸਾਫ਼ ਕਰਨ ਵਿੱਚ ਮਦਦਗਾਰ ਹੁੰਦਾ ਹੈ।

Flax Seeds 'ਚ ਓਮੇਗਾ-3 ਫੈਟੀ ਐਸਿਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਦਿਲ ਲਈ ਬਹੁਤ ਫਾਇਦੇਮੰਦ ਹੈ।

ਇਹ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰਨ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਇਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ।

ਅਲਸੀ ਦੇ ਬੀਜਾਂ 'ਚ ਮੌਜੂਦ ਫਾਈਬਰ ਅਤੇ ਓਮੇਗਾ-3 ਫੈਟੀ ਐਸਿਡ ਭੁੱਖ ਨੂੰ ਕੰਟਰੋਲ ਕਰਦੇ ਹਨ, ਜੋ ਭਾਰ ਘਟਾਉਣ 'ਚ ਮਦਦ ਕਰਦੇ ਹਨ। ਇਹ ਸਰੀਰ ਦੇ ਮੈਟਾਬੋਲਿਜ਼ਮ ਨੂੰ ਵੀ ਵਧਾਉਂਦਾ ਹੈ।



ਅਲਸੀ ਦੇ ਬੀਜਾਂ 'ਚ ਐਂਟੀਆਕਸੀਡੈਂਟ ਅਤੇ ਓਮੇਗਾ -3 ਫੈਟੀ ਐਸਿਡ ਹੁੰਦੇ ਹਨ, ਜੋ ਸਕਿੱਨ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਉਂਦੇ ਹਨ। ਇਹ ਵਾਲਾਂ ਨੂੰ ਮਜ਼ਬੂਤ ​​ਅਤੇ ਸੰਘਣੇ ਬਣਾਉਣ 'ਚ ਵੀ ਮਦਦਗਾਰ ਕਰਦੇ ਹਨ।

ਇਹ ਬੀਜ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ।

ਇਹ ਬੀਜ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ।

ਇਸ 'ਚ ਮੌਜੂਦ ਫਾਈਬਰ ਅਤੇ ਹੋਰ ਪੋਸ਼ਕ ਤੱਤ ਇਨਸੁਲਿਨ ਦੀ ਸੰਵੇਦਨਸ਼ੀਲਤਾ ਨੂੰ ਵਧਾਉਂਦੇ ਹਨ, ਜੋ ਕਿ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ।

ਫਲੈਕਸ ਦੇ ਬੀਜਾਂ ਨੂੰ ਭੁੰਨ ਕੇ ਖਾਣਾ ਸਭ ਤੋਂ ਵਧੀਆ ਤਰੀਕਾ ਹੈ। ਭੁੰਨੀ ਹੋਈ ਅਲਸੀ ਆਸਾਨੀ ਨਾਲ ਪਚ ਜਾਂਦੀ ਹੈ ਅਤੇ ਇਸ ਦੇ ਪੌਸ਼ਟਿਕ ਤੱਤ ਵੀ ਬਿਹਤਰ ਤਰੀਕੇ ਨਾਲ ਸਰੀਰ ਨੂੰ ਲੱਗਦੇ ਹਨ।