ਸ਼ੂਗਰ ਦੇ ਮਰੀਜ਼ਾਂ ਨੂੰ ਰਾਤ ਨੂੰ ਇਹ ਕੰਮ ਬਿਲਕੁਲ ਵੀ ਨਹੀਂ ਕਰਨਾ ਚਾਹੀਦਾ
ਕੀ ਤੁਹਾਨੂੰ ਪਤਾ ਹੈ ਕਿ ਸ਼ੂਗਰ ਦੇ ਮਰੀਜ਼ਾਂ ਨੂੰ ਰਾਤ ਨੂੰ ਕਿਹੜਾ ਕੰਮ ਨਹੀਂ ਕਰਨਾ ਚਾਹੀਦਾ ਹੈ
ਸ਼ੂਗਰ ਦੇ ਮਰੀਜ਼ਾਂ ਨੂੰ ਰਾਤ ਨੂੰ ਦੇਰ ਨਾਲ ਖਾਣਾ ਨਹੀਂ ਖਾਣਾ ਚਾਹੀਦਾ ਹੈ
ਇਸ ਤੋਂ ਇਲਾਵਾ ਸੌਣ ਤੋਂ ਪਹਿਲਾਂ ਕੈਫੀਨ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ
ਜਿਸ ਵਿੱਚ ਚਾਹ, ਕੌਫੀ, ਚਾਕਲੇਟ, ਸੋਡਾ ਆਦਿ ਸ਼ਾਮਲ ਹੈ
ਉੱਥੇ ਹੀ ਘੱਟ ਮਾਤਰਾ ਵਿੱਚ ਸ਼ਰਾਬ ਦਾ ਸੇਵਨ ਕਰਨਾ ਚਾਹੀਦਾ ਹੈ
ਕਿਉਂਕਿ ਸ਼ਰਾਬ ਵੀ ਬਲੱਡ ਸ਼ੂਗਰ ਦੇ ਲੈਵਲ ਨੂੰ ਘਟਾ ਜਾਂ ਵਧਾ ਸਕਦੀ ਹੈ
ਡਾਇਬਟੀਜ਼ ਦੇ ਮਰੀਜ਼ਾਂ ਨੂੰ ਰਾਤ ਨੂੰ ਚੰਗੀ ਨੀਂਦ ਲੈਣੀ ਚਾਹੀਦੀ ਹੈ
ਇਨ੍ਹਾਂ ਨੂੰ ਰੋਜ਼ 7-8 ਘੰਟੇ ਦੀ ਨੀਂਦ ਲੈਣੀ ਚਾਹੀਦੀ ਹੈ
ਸ਼ੂਗਰ ਦੇ ਮਰੀਜ਼ਾਂ ਨੂੰ ਆਪਣੇ ਖਾਣ-ਪੀਣ ਅਤੇ ਲਾਈਫਸਟਾਈਲ 'ਤੇ ਖਾਸ ਧਿਆਨ ਦੇਣਾ ਚਾਹੀਦਾ ਹੈ