ਮੌਸਮ ਬਦਲਣ ਨਾਲ ਸਰਦੀ, ਖੰਘ ਅਤੇ ਜ਼ੁਕਾਮ ਦੀ ਸਮੱਸਿਆ ਆਮ ਹੋ ਜਾਂਦੀ ਹੈ, ਖਾਸਕਰ ਜਿਨ੍ਹਾਂ ਦੀ ਇਮਿਊਨ ਸਿਸਟਮ ਕਮਜ਼ੋਰ ਹੁੰਦੀ ਹੈ।

ਪਰ ਜੇ ਤੁਸੀਂ ਹਰ ਸਵੇਰ ਸ਼ਹਿਦ ਮਿਲਾ ਕੇ ਗਰਮ ਪਾਣੀ ਪੀਣ ਦੀ ਆਦਤ ਪਾ ਲਓ, ਤਾਂ ਇਹ ਛੋਟੀਆਂ-ਮੋਟੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਦਾ ਹੈ ਤੇ ਸਰੀਰ ਨੂੰ ਅੰਦਰੋਂ ਮਜ਼ਬੂਤ ਬਣਾਉਂਦਾ ਹੈ।

ਸ਼ਹਿਦ ਗਲੇ ਦੀਆਂ ਸਮੱਸਿਆਵਾਂ ਲਈ ਬਹੁਤ ਲਾਭਦਾਇਕ ਮੰਨਿਆ ਜਾਂਦਾ ਹੈ।

ਇਕ ਗਲਾਸ ਹਲਕਾ ਗਰਮ ਪਾਣੀ ਲੈ ਕੇ ਉਸ ਵਿੱਚ ਇਕ ਚਮਚ ਸ਼ਹਿਦ ਪਾ ਕੇ ਪੀਣ ਨਾਲ ਗਲੇ ਦੀ ਖਰਾਸ਼ ਤੇ ਖੰਘ ਵਿੱਚ ਆਰਾਮ ਮਿਲਦਾ ਹੈ ਅਤੇ ਸਰੀਰ ਦੀ ਰੋਗ-ਰੋਕੂ ਤਾਕਤ ਵੀ ਮਜ਼ਬੂਤ ਹੁੰਦੀ ਹੈ।

ਸਵੇਰੇ ਖਾਲੀ ਪੇਟ ਸ਼ਹਿਦ ਵਾਲਾ ਗਰਮ ਪਾਣੀ ਪੀਣ ਨਾਲ ਸਰੀਰ ਨੂੰ ਵੱਧ ਫਾਇਦਾ ਮਿਲਦਾ ਹੈ। ਇਹ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ ਅਤੇ ਸਰੀਰ ਨੂੰ ਬੈਕਟੀਰੀਆ ਤੇ ਵਾਇਰਸ ਨਾਲ ਲੜਨ ਦੀ ਤਾਕਤ ਦਿੰਦਾ ਹੈ।

ਇਹ ਡਰਿੰਕ ਸਿਹਤ ਲਈ ਇੱਕ ਕੁਦਰਤੀ ਵਰਦਾਨ ਹੈ।

ਇਹ ਗਟ ਹੈਲਥ ਨੂੰ ਸੁਧਾਰਦਾ ਹੈ ਅਤੇ ਪੇਟ ਦੀਆਂ ਸਮੱਸਿਆਵਾਂ ਜਿਵੇਂ ਗੈਸ, ਐਸੀਡਿਟੀ ਤੇ ਕਬਜ਼ ਤੋਂ ਰਾਹਤ ਦਿੰਦਾ ਹੈ। ਨਿਯਮਿਤ ਤੌਰ ‘ਤੇ ਇਸ ਦਾ ਸੇਵਨ ਪਾਚਣ ਪ੍ਰਣਾਲੀ ਨੂੰ ਮਜ਼ਬੂਤ ਕਰਦਾ ਹੈ।

ਸ਼ਹਿਦ ਅਤੇ ਗਰਮ ਪਾਣੀ ਸਰੀਰ ਨੂੰ ਡਿਟੌਕਸੀਫਾਈ ਕਰਦੇ ਹਨ, ਜਿਸ ਨਾਲ ਸਰੀਰ ਦੇ ਜ਼ਹਿਰੀਲੇ ਤੱਤ (ਟੌਕਸਿਨਸ) ਬਾਹਰ ਨਿਕਲਦੇ ਹਨ।

ਇਹ ਡਰਿੰਕ ਭਾਰ ਘਟਾਉਣ ਵਿੱਚ ਵੀ ਮਦਦਗਾਰ ਸਾਬਤ ਹੁੰਦਾ ਹੈ, ਇਸ ਲਈ ਜੋ ਲੋਕ ਵਜ਼ਨ ਕਟਾਉਣਾ ਚਾਹੁੰਦੇ ਹਨ, ਉਹ ਇਸ ਨੂੰ ਆਪਣੀ ਸਵੇਰ ਦੀ ਰੁਟੀਨ ਵਿੱਚ ਸ਼ਾਮਲ ਕਰ ਸਕਦੇ ਹਨ।