ਇੱਕ ਕੱਪ ਗਰਮ ਚਾਹ ਸਰਦੀਆਂ ਵਿੱਚ ਰਾਹਤ ਦੇਣ ਦਾ ਕੰਮ ਕਰਦਾ ਹੈ। ਸਵੇਰੇ ਉੱਠਣ ਤੋਂ ਲੈ ਕੇ ਦਿਨ ਭਰ ਦੀ ਥਕਾਵਟ ਨੂੰ ਦੂਰ ਕਰਨ ਤੱਕ ਚਾਹ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਈ ਹੈ। ਸਰਦੀਆਂ ਦੇ ਵਿੱਚ ਚਾਹ ਦੀਆਂ ਚੁਸਕੀਆਂ ਆਮ ਨਾਲੋ ਵੱਧ ਜਾਂਦੀਆਂ ਹਨ। ਜੇਕਰ ਤੁਸੀਂ ਦਿਨ 'ਚ 4-5 ਕੱਪ ਜਾਂ ਇਸ ਤੋਂ ਵੱਧ ਚਾਹ ਪੀਂਦੇ ਹੋ ਤਾਂ ਇਸ ਦਾ ਤੁਹਾਡੀ ਸਿਹਤ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ। ਖਾਲੀ ਪੇਟ ਜਾਂ ਵਾਰ-ਵਾਰ ਚਾਹ ਪੀਣ ਨਾਲ ਪੇਟ ਵਿਚ ਐਸਿਡ ਵਧ ਸਕਦਾ ਹੈ, ਜਿਸ ਨਾਲ ਪੇਟ ਦਰਦ, ਐਸੀਡਿਟੀ ਅਤੇ ਗੈਸ ਦੀ ਸਮੱਸਿਆ ਹੋ ਸਕਦੀ ਹੈ। ਕੁਝ ਮਾਮਲਿਆਂ ਵਿੱਚ, ਇਹ ਅਲਸਰ ਦਾ ਕਾਰਨ ਵੀ ਬਣ ਸਕਦਾ ਹੈ। ਚਾਹ ਵਿੱਚ ਕੈਫੀਨ ਮੌਜੂਦ ਹੁੰਦਾ ਹੈ, ਜੋ ਸੀਮਤ ਮਾਤਰਾ ਵਿੱਚ ਊਰਜਾ ਅਤੇ ਧਿਆਨ ਪ੍ਰਦਾਨ ਕਰਨ ਵਿੱਚ ਮਦਦ ਕਰਦਾ ਹੈ। ਪਰ ਕੈਫੀਨ ਦਾ ਜ਼ਿਆਦਾ ਸੇਵਨ ਕਰਨ ਨਾਲ ਇਨਸੌਮਨੀਆ, ਬੇਚੈਨੀ ਅਤੇ ਦਿਲ ਦੀ ਧੜਕਣ ਵਧਣ ਦਾ ਕਾਰਨ ਬਣ ਸਕਦੀ ਹੈ। ਜ਼ਿਆਦਾ ਚਾਹ ਪੀਣ ਨਾਲ ਸਰੀਰ 'ਚ ਕੈਲਸ਼ੀਅਮ ਦੀ ਮਾਤਰਾ ਘੱਟ ਜਾਂਦੀ ਹੈ, ਜਿਸ ਨਾਲ ਹੱਡੀਆਂ ਕਮਜ਼ੋਰ ਹੋ ਸਕਦੀਆਂ ਹਨ। ਚਾਹ 'ਚ ਟੈਨਿਕ ਐਸਿਡ ਪਾਇਆ ਜਾਂਦਾ ਹੈ, ਜੋ ਸਰੀਰ 'ਚ ਆਇਰਨ ਦੇ ਸੋਖਣ ਨੂੰ ਘੱਟ ਕਰਦਾ ਹੈ। ਮਾਹਰਾਂ ਦਾ ਮੰਨਣਾ ਹੈ ਕਿ ਦਿਨ ਵਿੱਚ 2-3 ਕੱਪ ਚਾਹ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਖਾਲੀ ਪੇਟ ਚਾਹ ਪੀਣ ਤੋਂ ਪਰਹੇਜ਼ ਕਰੋ ਅਤੇ ਖਾਣਾ ਖਾਣ ਤੋਂ ਤੁਰੰਤ ਬਾਅਦ ਚਾਹ ਨਾ ਪੀਓ।