ਗਰਮੀਆਂ ਦੇ 'ਚ ਨਿੰਬੂ ਪਾਣੀ ਪੀਣਾ ਲਾਭਦਾਇਕ ਹੁੰਦਾ ਹੈ। ਪਰ ਕੀ ਤੁਹਾਨੂੰ ਪਤਾ ਇਸਦਾ ਜ਼ਿਆਦਾ ਸੇਵਨ ਸਿਹਤ ਦੇ ਲਈ ਘਾਤਕ ਵੀ ਹੋ ਸਕਦਾ ਹੈ? ਤਾਂ ਆਓ ਜਾਣਦੇ ਹਾਂ ਹੱਦ ਨਾਲ ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਸਰੀਰ ਉੱਤੇ ਕਿਹੜੇ ਬੁਰੇ ਪ੍ਰਭਾਵ ਪੈਂਦੇ ਹਨ। ਜੇਕਰ ਤੁਸੀਂ ਜ਼ਿਆਦਾ ਨਿੰਬੂ ਪਾਣੀ ਪੀਂਦੇ ਹੋ ਤਾਂ ਤੁਹਾਡਾ ਗਲਾ ਖਰਾਬ ਹੋ ਸਕਦਾ ਹੈ। ਤੁਹਾਨੂੰ ਟੌਨਸਿਲਿਟਿਸ ਤੇ ਖੰਘ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ lemon water ਤੁਹਾਡੇ ਦੰਦਾਂ ਵਿੱਚ ਸੜਨ ਦਾ ਕਾਰਨ ਵੀ ਬਣ ਸਕਦਾ ਹੈ। ਨਿੰਬੂ ਦਾ ਐਸਿਡ ਤੁਹਾਡੀ ਮੂੰਹ ਦੀ ਸਿਹਤ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾ ਸਕਦਾ ਹੈ। ਤੁਹਾਡੇ ਦੰਦਾਂ ਵਿੱਚ ਸੰਵੇਦਨਸ਼ੀਲਤਾ ਦੀ ਸਮੱਸਿਆ ਵੀ ਹੋ ਸਕਦੀ ਹੈ। ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਤੁਹਾਡੇ ਸਰੀਰ 'ਚ ਪਾਣੀ ਦੀ ਕਮੀ ਹੋ ਸਕਦੀ ਹੈ, ਯਾਨੀ ਤੁਹਾਨੂੰ ਡੀਹਾਈਡ੍ਰੇਸ਼ਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵੱਡੀ ਮਾਤਰਾ ਵਿੱਚ ਨਿੰਬੂ ਪਾਣੀ ਦਾ ਸੇਵਨ ਕਰਨ ਨਾਲ, ਤੁਹਾਡੇ ਸਰੀਰ ਵਿੱਚ ਮੌਜੂਦ ਪਾਣੀ ਦੀ ਕਾਫ਼ੀ ਮਾਤਰਾ ਪੇਸ਼ਾਬ ਦੇ ਜ਼ਰੀਏ ਬਾਹਰ ਨਿਕਲ ਜਾਂਦੀ ਹੈ। ਜੇਕਰ ਤੁਸੀਂ ਜ਼ਿਆਦਾ ਨਿੰਬੂ ਪਾਣੀ ਪੀਂਦੇ ਹੋ ਤਾਂ ਤੁਹਾਡੀ ਹੱਡੀਆਂ ਦੀ ਸਿਹਤ 'ਤੇ ਵੀ ਬੁਰਾ ਅਸਰ ਪੈ ਸਕਦਾ ਹੈ। ਦਰਅਸਲ, ਇਸ ਕੁਦਰਤੀ ਡਰਿੰਕ ਨੂੰ ਪੀਣ ਨਾਲ ਹੱਡੀਆਂ 'ਚ ਜਮ੍ਹਾ ਕੈਲਸ਼ੀਅਮ ਤੇਜ਼ੀ ਨਾਲ ਘੱਟਣ ਲੱਗਦਾ ਹੈ ਅਤੇ ਤੁਹਾਨੂੰ ਜੋੜਾਂ ਦੇ ਦਰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਧਿਆਨ ਰਹੇ ਕਿ ਕਿਸੇ ਵੀ ਚੀਜ਼ ਦਾ ਸੇਵਨ ਸਹੀ ਮਾਤਰਾ 'ਚ ਕੀਤਾ ਜਾ ਸਕਦਾ ਹੈ,ਪਰ ਜੇਕਰ ਤੁਸੀਂ ਇਸ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਇਸ ਦਾ ਬੁਰਾ ਅਸਰ ਸਿਹਤ ਉੱਤੇ ਪੈਂਦਾ ਹੈ।