ਅਨਾਨਾਸ ਦੇ ਜੂਸ 'ਚ ਵਿਟਾਮਿਨ ਸੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਇਹ ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ ਗਰਮੀਆਂ ਵਿੱਚ ਬਲੱਡ ਪ੍ਰੈਸ਼ਰ ਦੀ ਸਮੱਸਿਆ ਬਹੁਤ ਵੱਧ ਜਾਂਦੀ ਹੈ। ਅਜਿਹੀ ਸਥਿਤੀ 'ਚ ਅਨਾਨਾਸ ਦਾ ਜੂਸ ਤੁਹਾਡੇ ਲਈ ਫਾਇਦੇਮੰਦ ਹੁੰਦਾ ਹੈ ਅਨਾਨਾਸ ਦਾ ਜੂਸ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਫਾਇਦੇਮੰਦ ਹੋ ਸਕਦਾ ਹੈ। ਦਰਅਸਲ, ਅਨਾਨਾਸ ਦਾ ਜੂਸ ਕੈਲਸ਼ੀਅਮ ਅਤੇ ਮੈਂਗਨੀਜ਼ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਜੋ ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤ ਕਰਨ ਵਿੱਚ ਕਾਰਗਰ ਸਾਬਤ ਹੋ ਸਕਦਾ ਹੈ। ਇਹ ਵਿਟਾਮਿਨ ਸੀ, ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦਾ ਹੈ, ਜੋ ਦਿਲ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਕਾਰਗਰ ਹੈ। ਵਜ਼ਨ ਘਟਾਉਣ ਲਈ ਤੁਸੀਂ ਅਨਾਨਾਸ ਦਾ ਜੂਸ ਵੀ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ ਅਨਾਨਾਸ ਦੇ ਜੂਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਇਮਿਊਨਿਟੀ ਨੂੰ ਵਧਾਇਆ ਜਾ ਸਕਦਾ ਗਰਮੀਆਂ 'ਚ ਗਠੀਆ ਦੀ ਸਮੱਸਿਆ ਨੂੰ ਦੂਰ ਕਰਨ ਲਈ ਅਨਾਨਾਸ ਦੇ ਜੂਸ ਦਾ ਸੇਵਨ ਫਾਇਦੇਮੰਦ ਹੋ ਸਕਦਾ ਹੈ। ਇਸ 'ਚ ਬੀਟਾ-ਕੈਰੋਟੀਨ ਅਤੇ ਵਿਟਾਮਿਨ ਏ ਭਰਪੂਰ ਮਾਤਰਾ 'ਚ ਮੌਜੂਦ ਹੁੰਦਾ ਹੈ, ਜੋ ਜੋੜਾਂ ਦੇ ਦਰਦ, ਕੜਵੱਲ ਆਦਿ ਨੂੰ ਘੱਟ ਕਰ ਸਕਦਾ ਹੈ।