ਰਾਤ ਨੂੰ ਸੌਂਣ ਤੋਂ ਪਹਿਲਾਂ ਪਾਣੀ ਪੀਣ ਦੇ ਕਈ ਫ਼ਾਇਦੇ ਹੋ ਸਕਦੇ ਹਨ। ਸੌਂਣ ਤੋਂ ਪਹਿਲਾਂ ਪਾਣੀ ਪੀਣ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ। ਜਿਸ ਨਾਲ ਸੌਂਣ ਵੇਲੇ ਸਰੀਰ ਦੀ ਫੰਕਸਨਿੰਗ ਸਹੀ ਤਰੀਕੇ ਨਾਲ ਹੁੰਦੀ ਹੈ ਪਾਣੀ ਪੀਣ ਨਾਲ ਪਾਚਨ ਤੰਤਰ ਸਹੀ ਰਹਿੰਦਾ ਹੈ। ਇਸ ਦੇ ਨਾਲ ਹੀ ਕਬਜ਼ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ। ਪਾਣੀ ਪੀਣ ਨਾਲ metabolism ਵੀ ਤੇਜ਼ ਹੁੰਦਾ ਹੈ। ਜਿਸ ਨਾਲ ਭਾਰ ਘਟਾਉਣ ਵਿੱਚ ਵੀ ਮਦਦ ਮਿਲਦੀ ਹੈ। ਪਾਣੀ ਪੀਣ ਨਾਲ ਸਰੀਰ ਚੋਂ ਵਾਧੂ ਪਦਾਰਥ ਬਾਹਰ ਨਿਕਲਦੇ ਹਨ। ਇਸ ਨਾਲ ਸਿਹਤ ਵਧੀਆ ਹੁੰਦੀ ਹੈ ਚਿਹਰੇ ਉੱਤੇ ਨਿਖਾਰ ਆਉਂਦਾ ਹੈ।