Vitamin D ਨਾ ਸਿਰਫ਼ ਹੱਡੀਆਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦਾ ਹੈ, ਸਗੋਂ ਕਈ ਹੋਰ ਜ਼ਰੂਰੀ ਕਾਰਜਾਂ ਵਿੱਚ ਵੀ ਮਦਦ ਕਰਦਾ ਹੈ। ਇਸ ਲਈ ਇਸ ਦੀ ਕਮੀ ਸਿਹਤ ਲਈ ਕਾਫੀ ਹਾਨੀਕਾਰਕ ਸਾਬਤ ਹੋ ਸਕਦੀ ਹੈ। ਇੱਥੇ ਅਸੀਂ ਤੁਹਾਨੂੰ ਵਿਟਾਮਿਨ ਡੀ ਦੀ ਕਮੀ ਦੇ ਕੁਝ ਲੱਛਣਾਂ ਬਾਰੇ ਦੱਸਾਂਗੇ। ਵਿਟਾਮਿਨ ਡੀ ਸਾਡੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਹ ਵੱਖ-ਵੱਖ ਤਰ੍ਹਾਂ ਦੀਆਂ ਇਨਫੈਕਸ਼ਨਾਂ ਨਾਲ ਲੜਨ 'ਚ ਮਦਦ ਕਰਦਾ ਹੈ। ਮਾਸਪੇਸ਼ੀਆਂ ਦੀ ਸਿਹਤ ਲਈ ਵਿਟਾਮਿਨ ਡੀ ਵੀ ਜ਼ਰੂਰੀ ਹੈ। ਇਸ ਦੀ ਕਮੀ ਨਾਲ ਮਾਸਪੇਸ਼ੀਆਂ ਦੀ ਕਮਜ਼ੋਰੀ ਅਤੇ ਦਰਦ ਹੋ ਸਕਦਾ ਹੈ। ਥਕਾਵਟ ਅਤੇ ਕਮਜ਼ੋਰੀ, ਹੱਡੀਆਂ ਵਿੱਚ ਦਰਦ, ਮਾਸਪੇਸ਼ੀ ਦਰਦ, ਅਕਸਰ ਬਿਮਾਰ ਪੈਣਾ, ਮੂਡ ਸਵਿੰਗ, ਵਾਲ ਝੜਨਾ ਵਰਗੇ ਲੱਛਣ ਨਜ਼ਰ ਆਉਂਦੇ ਹਨ ਵਿਟਾਮਿਨ ਡੀ ਦਿਲ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਨ ਵਿੱਚ ਵੀ ਮਦਦ ਕਰ ਸਕਦਾ ਹੈ। ਸਰਦੀਆਂ ਦੇ ਮੌਸਮ ਜਾਂ ਮਾਨਸੂਨ ਵਿੱਚ, ਜਦੋਂ ਘੱਟ ਧੁੱਪ ਹੁੰਦੀ ਹੈ, ਤਾਂ ਵਿਟਾਮਿਨ ਡੀ ਦੀ ਕਮੀ ਦਾ ਖਤਰਾ ਵੱਧ ਜਾਂਦਾ ਹੈ। ਮੋਟਾਪੇ ਤੋਂ ਪੀੜਤ ਲੋਕਾਂ ਨੂੰ ਵਿਟਾਮਿਨ ਡੀ ਦੀ ਕਮੀ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਵਿਟਾਮਿਨ ਡੀ ਨਾਲ ਭਰਪੂਰ ਭੋਜਨ ਪਦਾਰਥਾਂ ਦਾ ਸੇਵਨ ਨਾ ਕਰਨ ਨਾਲ ਵੀ ਵਿਟਾਮਿਨ ਡੀ ਦੀ ਕਮੀ ਹੋ ਸਕਦੀ ਹੈ ਕੁਝ ਦਵਾਈਆਂ, ਜਿਵੇਂ ਕਿ ਕੋਰਟੀਕੋਸਟੀਰੋਇਡਜ਼, Vitamin D ਦੇ ਸਮਾਈ ਵਿੱਚ ਦਖ਼ਲ ਦੇ ਸਕਦੀਆਂ ਹਨ