ਸਰਦੀਆਂ ਵਿੱਚ ਸਿਹਤਮੰਦ ਅਤੇ ਤੰਦਰੁਸਤ ਰਹਿਣ ਲਈ ਖਜੂਰ ਨੂੰ ਡਾਇਟ ਵਿੱਚ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ।

ਇਸਨੂੰ “ਸਰਦੀਆਂ ਦਾ ਸੁਪਰਫੂਡ” ਕਿਹਾ ਜਾਂਦਾ ਹੈ ਕਿਉਂਕਿ ਇਹ ਕਾਰਬੋਹਾਈਡਰੇਟ, ਪ੍ਰੋਟੀਨ, ਕੈਲਸ਼ੀਅਮ, ਪੋਟੈਸ਼ੀਅਮ, ਆਇਰਨ, ਮੈਗਨੀਸ਼ੀਅਮ ਅਤੇ ਫਾਸਫੋਰਸ ਵਰਗੇ ਅਹਿਮ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ।

ਖਜੂਰ ਕੋਲੈਸਟਰੋਲ ਘਟਾਉਣ ਵਿੱਚ ਮਦਦਗਾਰ ਹੈ।

ਇਸ 'ਚ ਪੋਟੈਸ਼ੀਅਮ, ਫਾਈਬਰ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਖਰਾਬ ਕੋਲੈਸਟਰੋਲ ਨੂੰ ਘਟਾਉਂਦੇ ਹਨ ਅਤੇ ਧਮਨੀਆਂ ਨੂੰ ਸਾਫ਼ ਰੱਖਣ ਵਿੱਚ ਸਹਾਇਕ ਹੁੰਦੇ ਹਨ। ਇਸ ਨਾਲ ਦਿਲ ਦੀ ਸਿਹਤ ਵਧਦੀ ਹੈ ਅਤੇ ਹਾਰਟ ਦੀ ਬਿਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ।

ਖਜੂਰ ਤੁਰੰਤ ਊਰਜਾ ਪ੍ਰਦਾਨ ਕਰਦਾ ਹੈ। ਇਸ ਵਿੱਚ ਕੁਦਰਤੀ ਸ਼ੂਗਰ ਹੋਣ ਕਾਰਨ ਇਹ ਸਰੀਰ ਨੂੰ ਤਾਕਤ ਅਤੇ ਊਰਜਾ ਦਿੰਦਾ ਹੈ। ਇਹ ਥਕਾਵਟ ਅਤੇ ਕਮਜ਼ੋਰੀ ਦੂਰ ਕਰਨ ਵਿੱਚ ਮਦਦਗਾਰ ਹੈ ਅਤੇ ਦਿਨ ਭਰ ਸਰਗਰਮ ਰਹਿਣ ਵਿੱਚ ਸਹਾਇਕ ਹੈ।

ਖਜੂਰ ਹੱਡੀਆਂ ਦੀ ਮਜ਼ਬੂਤੀ ਲਈ ਬਹੁਤ ਫਾਇਦੇਮੰਦ ਹੈ। ਇਸ ਵਿੱਚ ਮੌਜੂਦ ਕੈਲਸ਼ੀਅਮ, ਫਾਸਫੋਰਸ ਅਤੇ ਮੈਗਨੀਸ਼ੀਅਮ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਬਣਾਉਂਦੇ ਹਨ। ਇਹ ਓਸਟੀਓਪੋਰੋਸਿਸ ਵਰਗੀਆਂ ਬੀਮਾਰੀਆਂ ਤੋਂ ਬਚਾਅ ਵਿੱਚ ਵੀ ਮਦਦਗਾਰ ਹੁੰਦੇ ਹਨ।

ਖਜੂਰ ਪਾਚਨ ਤੰਤਰ ਨੂੰ ਸੁਧਾਰਦਾ ਹੈ।

ਇਸ ਵਿੱਚ ਫਾਈਬਰ ਦੀ ਭਰਪੂਰ ਮਾਤਰਾ ਹੋਣ ਕਾਰਨ ਇਹ ਪਾਚਨ ਕਿਰਿਆ ਨੂੰ ਬਿਹਤਰ ਬਣਾਉਂਦਾ ਹੈ, ਕਬਜ਼ ਤੋਂ ਰਾਹਤ ਦਿੰਦਾ ਹੈ ਅਤੇ ਅੰਤੜੀਆਂ ਨੂੰ ਸਿਹਤਮੰਦ ਰੱਖਦਾ ਹੈ।

ਖਜੂਰ ਖਾਣ ਦਾ ਸਭ ਤੋਂ ਲਾਭਦਾਇਕ ਤਰੀਕਾ ਇਹ ਹੈ ਕਿ ਰਾਤ ਨੂੰ ਖਜੂਰ ਨੂੰ ਪਾਣੀ ਵਿੱਚ ਭਿੱਜ ਕੇ ਸਵੇਰੇ ਖਾਲੀ ਪੇਟ ਖਾਇਆ ਜਾਵੇ।

ਤੁਸੀਂ ਖਜੂਰ ਦੀ ਸਮੂਦੀ ਜਾਂ ਖਜੂਰ ਵਾਲਾ ਦੁੱਧ ਵੀ ਪੀ ਸਕਦੇ ਹੋ। ਇੱਕ ਦਿਨ ਵਿੱਚ 3 ਤੋਂ 4 ਖਜੂਰ ਖਾਣੇ ਉੱਚਿਤ ਮੰਨੇ ਜਾਂਦੇ ਹਨ।