ਸਿਆਲ 'ਚ ਅਕਸਰ ਇਮਿਊਨਿਟੀ ਕਮਜ਼ੋਰ ਹੋ ਜਾਂਦੀ ਹੈ, ਜਿਸ ਕਾਰਨ ਕਈ ਬਿਮਾਰੀਆਂ ਤੇ ਇਨਫੈਕਸ਼ਨ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਲੈਂਦੀਆਂ ਹਨ। ਸਰਦੀਆਂ 'ਚ ਕਈ ਤਰ੍ਹਾਂ ਦੀਆਂ ਸਬਜ਼ੀਆਂ ਤੇ ਫਲ ਉਪਲਬਧ ਹੁੰਦੇ ਹਨ, ਜਿਨ੍ਹਾਂ ਨੂੰ ਡਾਈਟ 'ਚ ਸ਼ਾਮਲ ਕਰਨਾ ਫਾਇਦੇਮੰਦ ਹੁੰਦਾ ਹੈ। ਪਪੀਤਾ ਇਨ੍ਹਾਂ ਵਿੱਚੋਂ ਇਕ ਹੈ, ਜਿਸ ਦਾ ਸੇਵਨ ਸਰਦੀਆਂ 'ਚ ਕਈ ਕਾਰਨਾਂ ਕਰਕੇ ਕੀਤਾ ਜਾਂਦਾ ਹੈ। ਸਰਦੀਆਂ 'ਚ ਪਾਚਣ ਸੰਬੰਧੀ ਸਮੱਸਿਆਵਾਂ ਅਕਸਰ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣ ਜਾਂਦੀਆਂ ਹਨ। ਪਪੀਤਾ ਖਾਣ ਨਾਲ ਪਾਚਣ ਕਿਰਿਆ ਨੂੰ ਠੀਕ ਕਰਨ 'ਚ ਮਦਦ ਮਿਲਦੀ ਹੈ। ਪਪੀਤੇ 'ਚ ਮੌਜੂਦ ਪਪੇਨ ਐਨਜ਼ਾਈਮਸ ਪਾਚਨ 'ਚ ਮਦਦ ਕਰਦੇ ਹਨ। ਪਪੀਤਾ ਤੁਹਾਡੇ ਦਿਲ ਦੀ ਸਿਹਤ ਲਈ ਵੀ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਮੌਜੂਦ ਲਾਈਕੋਪੀਨ ਤੇ ਵਿਟਾਮਿਨ ਸੀ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ਤੇ ਗੁੱਡ ਐਚਡੀਐਲ ਕੋਲੇਸਟ੍ਰੋਲ ਵਧਾਉਣ 'ਚ ਮਦਦ ਕਰਦਾ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ। ਕੈਂਸਰ ਅੱਜਕੱਲ੍ਹ ਇਕ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ। ਅਜਿਹੇ 'ਚ ਇਸ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣੇ ਜ਼ਰੂਰੀ ਹਨ। ਪਪੀਤਾ ਇਸ ਨੂੰ ਰੋਕਣ 'ਚ ਮਦਦ ਕਰ ਸਕਦਾ ਹੈ। ਦਰਅਸਲ, ਪਪੀਤੇ 'ਚ ਲਾਈਕੋਪੀਨ ਹੁੰਦਾ ਹੈ, ਜੋ ਫ੍ਰੀ ਰੈਡੀਕਲਸ ਨੂੰ ਨਸ਼ਟ ਕਰ ਕੇ ਕੈਂਸਰ ਦੇ ਖਤਰੇ ਨੂੰ ਘਟਾਉਣ 'ਚ ਮਦਦ ਕਰਦਾ ਹੈ। ਸਿਹਤ ਦੇ ਨਾਲ-ਨਾਲ ਪਪੀਤਾ ਤੁਹਾਡੀ ਚਮੜੀ ਲਈ ਵੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸ 'ਚ ਮੌਜੂਦ ਵਿਟਾਮਿਨ ਸੀ ਅਤੇ ਲਾਈਕੋਪੀਨ ਧੁੱਪ ਵਿਚ ਨਿਕਲਣ ਤੋਂ ਬਾਅਦ ਚਮੜੀ ਦੀ ਲਾਲੀਮਾ ਤੇ ਉਮਰ ਵਧਣ ਦੇ ਹੋਰ ਲੱਛਣ ਘਟਾਉਣ 'ਚ ਮਦਦ ਕਰਦੇ ਹਨ।