ਰੋਜ਼ਾਨਾ ਇੱਕ ਸੇਬ ਖਾਣ ਨਾਲ ਇਹ ਬਿਮਾਰੀਆਂ ਰਹਿੰਦੀਆਂ ਹਨ ਦੂਰ ਸੇਬ ਵਿੱਚ ਮੌਜੂਦ ਪੌਸ਼ਟਿਕ ਤੱਤ ਸਿਹਤ ਉੱਤੇ ਸਕਾਰਾਤਮਕ ਪ੍ਰਭਾਵ ਪਾਉਂਦੇ ਹਨ। ਨਿਯਮਿਤ ਤੌਰ 'ਤੇ ਸੇਬ ਖਾਣ ਨਾਲ ਕਈ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ। ਸੇਬ 'ਚ ਪਾਇਆ ਜਾਣ ਵਾਲਾ ਫਾਈਬਰ ਕੋਲੈਸਟ੍ਰਾਲ ਨੂੰ ਕੰਟਰੋਲ ਕਰਦਾ ਹੈ, ਜਿਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ। ਸੇਬ ਵਿੱਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਸਰੀਰ ਦੇ ਸੈੱਲਾਂ ਨੂੰ ਕੈਂਸਰ ਤੋਂ ਬਚਾਉਣ ਵਿੱਚ ਮਦਦਗਾਰ ਹੁੰਦੇ ਹਨ। ਸੇਬ ਦਾ ਸੇਵਨ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਦਾ ਹੈ, ਜੋ ਟਾਈਪ 2 ਡਾਇਬਟੀਜ਼ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ। ਸੇਬ ਦੇ ਛਿਲਕੇ ਵਿੱਚ ਪੈਕਟਿਨ ਨਾਮਕ ਫਾਈਬਰ ਪਾਇਆ ਜਾਂਦਾ ਹੈ ਜੋ ਪਾਚਨ ਤੰਤਰ ਨੂੰ ਸਿਹਤਮੰਦ ਰੱਖਦਾ ਹੈ ਅਤੇ ਭਾਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਮਾਹਿਰ ਦਿਨ ਵੇਲੇ ਸੇਬ ਖਾਣ ਦੀ ਸਲਾਹ ਦਿੰਦੇ ਹਨ, ਰਾਤ ਨੂੰ ਖਾਣ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਸੇਬ ਖਾਣ ਨਾਲ ਮਨ ਸ਼ਾਂਤ ਰਹਿੰਦਾ ਹੈ, ਗੁੱਸਾ ਨਹੀਂ ਆਉਂਦਾ। ਸੇਬ ਨੂੰ ਖਾਣ ਤੋਂ ਪਹਿਲਾਂ ਚੰਗੀ ਤਰ੍ਹਾਂ ਧੋਣਾ ਜ਼ਰੂਰੀ ਹੈ