ਮੋਟਾਪੇ ਤੋਂ ਲੈ ਕੇ ਕਈ ਬਿਮਾਰੀਆਂ ਚ ਫਾਇਦੇਮੰਦ ਹੈ ਕੱਦੂ ਦੀ ਸਬਜ਼ੀ ਕੱਦੂ ਦੀ ਵਰਤੋਂ ਕਈ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਣ ਲਈ ਵੀ ਕੀਤੀ ਜਾਂਦੀ ਹੈ ਇਸ 'ਚ ਵਿਟਾਮਿਨ ਸੀ ਅਤੇ ਵਿਟਾਮਿਨ ਈ ਦੇ ਗੁਣ ਵੀ ਪਾਏ ਜਾਂਦੇ ਹਨ, ਜੋ ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਮੰਨੇ ਜਾਂਦੇ ਹਨ ਕੱਦੂ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ਹੋ ਸਕਦਾ ਹੈ ਜੇਕਰ ਤੁਸੀਂ ਮੋਟਾਪੇ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਅਤੇ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਆਪਣੀ ਡਾਈਟ 'ਚ ਕੱਦੂ ਨੂੰ ਸ਼ਾਮਲ ਕਰ ਸਕਦੇ ਹੋ ਕੱਦੂ ਦੇ ਬੀਜਾਂ 'ਚ ਫਾਈਬਰ ਗੁਣ ਹੁੰਦੇ ਹਨ ਜੋ ਪਾਚਨ ਤੰਤਰ ਨੂੰ ਮਜ਼ਬੂਤ ਕਰਨ ਅਤੇ ਕਬਜ਼ ਤੋਂ ਰਾਹਤ ਦਿਵਾਉਣ 'ਚ ਮਦਦ ਕਰਦੇ ਹਨ ਸ਼ੂਗਰ ਰੋਗੀਆਂ ਲਈ ਕੱਦੂ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ, ਕੱਦੂ ਦੇ ਬੀਜਾਂ ਤੋਂ ਬਣਿਆ ਸਪਲੀਮੈਂਟ ਸ਼ੂਗਰ ਨੂੰ ਕੰਟਰੋਲ ਕਰ ਸਕਦਾ ਹੈ ਕੱਦੂ 'ਚ ਪਾਏ ਜਾਣ ਵਾਲੇ ਕਈ ਪੋਸ਼ਕ ਤੱਤਾਂ 'ਚ ਬੀਟਾ-ਕੈਰੋਟੀਨ ਵੀ ਸ਼ਾਮਲ ਹੁੰਦਾ ਹੈ, ਜੋ ਅੱਖਾਂ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਮੰਨਿਆ ਜਾਂਦਾ ਹੈ ਕੱਦੂ ਵਿੱਚ ਮੌਜੂਦ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਕੇ ਦਿਲ ਦੇ ਖ਼ਤਰੇ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦਾ ਹੈ ਕੱਦੂ ਨੂੰ ਕੈਲਸ਼ੀਅਮ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ, ਇਸ ਦੇ ਸੇਵਨ ਨਾਲ ਹੱਡੀਆਂ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਹੈ