Egg ਪੌਸ਼ਟਿਕ ਤੱਤਾਂ ਨਾਲ ਭਰਪੂਰ ਇੱਕ ਵਧੀਆ ਸੁਪਰਫੂਡ ਹੈ ਜੋ ਤੁਹਾਨੂੰ ਸਿਹਤਮੰਦ ਬਣਾਉਣ ਵਿੱਚ ਮਦਦ ਕਰਦਾ ਹੈ।

ਖਾਸ ਤੌਰ 'ਤੇ ਮਾਨਸੂਨ ਦੌਰਾਨ ਜਦੋਂ ਬਿਮਾਰੀਆਂ ਤੇ ਇਨਫੈਕਸ਼ਨ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੀਆਂ ਹਨ, ਇਸ ਮੌਸਮ 'ਚ ਅੰਡੇ ਤੁਹਾਨੂੰ ਸੁਰੱਖਿਅਤ ਰੱਖਦੇ ਹਨ। ਆਓ ਜਾਣਦੇ ਹਾਂ ਅੰਡੇ ਖਾਣ ਦੇ ਫਾਇਦੇ

ਮਾਨਸੂਨ ਦੇ ਦੌਰਾਨ, ਲੋਕ ਅਕਸਰ ਕਮਜ਼ੋਰ ਪ੍ਰਤੀਰੋਧਕ ਸ਼ਕਤੀ ਦੇ ਕਾਰਨ ਬਿਮਾਰੀਆਂ ਤੇ ਇਨਫੈਕਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ।

ਅਜਿਹੇ 'ਚ ਆਂਡੇ ਖਾਣ ਨਾਲ ਇਮਿਊਨਿਟੀ ਨੂੰ ਮਜ਼ਬੂਤ ​​ਕਰਨ 'ਚ ਮਦਦ ਮਿਲਦੀ ਹੈ।



ਇਸ 'ਚ ਵਿਟਾਮਿਨ ਡੀ ਹੁੰਦਾ ਹੈ ਜੋ ਇਮਿਊਨ ਸੈੱਲ ਫੰਕਸ਼ਨ ਨੂੰ ਨਿਯਮਤ ਕਰਨ ਵਿੱਚ ਮਦਦ ਕਰਦਾ ਹੈ ਅਤੇ ਇਮਿਊਨ ਸਿਸਟਮ ਦਾ ਸਮਰਥਨ ਕਰਦਾ ਹੈ।



ਰੋਜ਼ਾਨਾ ਅੰਡੇ ਖਾਣ ਨਾਲ ਤੁਹਾਡੀਆਂ ਅੱਖਾਂ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ।



ਇਸ 'ਚ ਮੌਜੂਦ ਐਂਟੀਆਕਸੀਡੈਂਟ ਅੱਖਾਂ ਦੀ ਸਿਹਤ ਨੂੰ ਲਾਭ ਪਹੁੰਚਾ ਸਕਦੇ ਹਨ ਤੇ ਉਮਰ-ਸਬੰਧਤ ਮੈਕੂਲਰ ਡੀਜਨਰੇਸ਼ਨ ਦੇ ਜੋਖਮ ਨੂੰ ਘਟਾ ਸਕਦੇ ਹਨ।

ਇਸ 'ਚ ਮੌਜੂਦ ਐਂਟੀਆਕਸੀਡੈਂਟ ਅੱਖਾਂ ਦੀ ਸਿਹਤ ਨੂੰ ਲਾਭ ਪਹੁੰਚਾ ਸਕਦੇ ਹਨ ਤੇ ਉਮਰ-ਸਬੰਧਤ ਮੈਕੂਲਰ ਡੀਜਨਰੇਸ਼ਨ ਦੇ ਜੋਖਮ ਨੂੰ ਘਟਾ ਸਕਦੇ ਹਨ।

ਪ੍ਰੋਟੀਨ ਨਾਲ ਭਰਪੂਰ ਹੋਣ ਕਾਰਨ ਅੰਡੇ ਮਾਸਪੇਸ਼ੀਆਂ ਦੇ ਵਾਧੇ ਅਤੇ ਮੁਰੰਮਤ ਵਿੱਚ ਮਦਦ ਕਰਦੇ ਹਨ।



ਇਸ ਤੋਂ ਇਲਾਵਾ, ਪ੍ਰੋਟੀਨ ਤੁਹਾਨੂੰ ਕਈ ਸਿਹਤ ਸਮੱਸਿਆਵਾਂ ਤੋਂ ਵੀ ਬਚਾ ਸਕਦਾ ਹੈ ਅਤੇ ਇਹ ਇਸ ਬਰਸਾਤ ਦੇ ਮੌਸਮ ਵਿੱਚ ਤੁਹਾਡੀ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ 'ਚ ਵੀ ਮਦਦ ਕਰ ਸਕਦਾ ਹੈ।



ਜੇ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਆਪਣੀ ਡਾਈਟ 'ਚ ਅੰਡੇ ਸ਼ਾਮਲ ਕਰੋ। ਇਸ 'ਚ ਕੈਲੋਰੀ ਘੱਟ ਤੇ ਪ੍ਰੋਟੀਨ ਜ਼ਿਆਦਾ ਹੁੰਦਾ ਹੈ ਜੋ ਭਾਰ ਪ੍ਰਬੰਧਨ ਲਈ ਵਧੀਆ ਵਿਕਲਪ ਸਾਬਤ ਹੋਵੇਗਾ।