ਬੁਰਸ਼ ਕਰਨ ਤੋਂ ਬਾਅਦ ਵੀ ਸਾਹ 'ਚ ਆਉਂਦੀ ਹੈ ਬਦਬੂ ਤਾਂ ਖਾਓ ਆਹ ਚੀਜਾਂ



ਚਮਕਦੇ ਦੰਦ ਤੁਹਾਡੇ ਆਤਮ ਵਿਸ਼ਵਾਸ ਦਾ ਪੱਧਰ ਵੀ ਵਧਾਉਂਦੇ ਹਨ। ਇਸ ਦੇ ਲਈ ਸਾਨੂੰ ਆਪਣੇ ਦੰਦਾਂ ਦਾ ਖਾਸ ਧਿਆਨ ਰੱਖਣਾ ਹੋਵੇਗਾ।



ਕੁਝ ਲੋਕਾਂ ਦੇ ਦੰਦ ਬੁਰਸ਼ ਕਰਨ ਤੋਂ ਬਾਅਦ ਵੀ ਸਾਹ ਦੀ ਬਦਬੂ ਆਉਂਦੀ ਹੈ, ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਆਪਣੀ ਖੁਰਾਕ ਵਿਚ ਕੁਝ ਜ਼ਰੂਰੀ ਬਦਲਾਅ ਕਰਨੇ ਚਾਹੀਦੇ ਹਨ



ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਆਪਣੀ ਖੁਰਾਕ ਵਿਚ ਕੁਝ ਜ਼ਰੂਰੀ ਬਦਲਾਅ ਕਰਨੇ ਚਾਹੀਦੇ ਹਨ



ਇਨ੍ਹਾਂ ਫਲਾਂ ਅਤੇ ਸਬਜ਼ੀਆਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਕੇ, ਤੁਸੀਂ ਲੰਬੇ ਸਮੇਂ ਤੱਕ ਆਪਣੇ ਦੰਦਾਂ ਦੀ ਚਮਕ ਬਰਕਰਾਰ ਰੱਖ ਸਕਦੇ ਹੋ



ਬਰੋਕਲੀ ਖਾਣ ਨਾਲ ਸਰੀਰ ਨੂੰ ਵਿਟਾਮਿਨ ਸੀ ਮਿਲਦਾ ਹੈ ਜੋ ਦੰਦਾਂ ਅਤੇ ਮਸੂੜਿਆਂ ਨੂੰ ਮਜ਼ਬੂਤ ਬਣਾਉਂਦਾ ਹੈ



ਹਰੀਆਂ ਪੱਤੇਦਾਰ ਸਬਜ਼ੀਆਂ ਵਿੱਚ ਵਿਟਾਮਿਨ ਏ, ਡੀ, ਸੀ, ਬੀਟਾਕੈਰੋਟਿਨ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਹਰੀਆਂ ਪੱਤੇਦਾਰ ਸਬਜ਼ੀਆਂ ਦੰਦਾਂ ਦੀਆਂ ਜੜ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਕਰਦੀਆਂ ਹਨ



ਖੀਰਾ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਇਸ ਨਾਲ ਦੰਦਾਂ ਦੀ ਲਾਗ ਦਾ ਖਤਰਾ ਘੱਟ ਹੁੰਦਾ ਹੈ ਅਤੇ ਦੰਦਾਂ ਦਾ ਪੀਲਾਪਣ ਵੀ ਦੂਰ ਹੁੰਦਾ ਹੈ



ਦੰਦਾਂ ਨੂੰ ਸਿਹਤਮੰਦ ਰੱਖਣ ਲਈ ਫਲਾਂ ਅਤੇ ਸਬਜ਼ੀਆਂ ਤੋਂ ਇਲਾਵਾ ਤੁਸੀਂ ਆਪਣੀ ਡਾਈਟ 'ਚ ਬੀਜ ਅਤੇ ਅਖਰੋਟ ਵੀ ਸ਼ਾਮਲ ਕਰ ਸਕਦੇ ਹੋ