ਦਿਮਾਗੀ ਤੌਰ 'ਤੇ ਤੰਦਰੁਸਤ ਰਹਿਣ ਲਈ ਸੌਂਫ ਕਿਵੇਂ ਹੋ ਸਕਦੀ ਮਦਦਗਾਰ ? ਦੇਖੋ ਅਹਿਮ ਜਾਣਕਾਰੀ ਲੋਕ ਖਾਣੇ ਤੋਂ ਬਾਅਦ ਘਰ ਆਉਣ ਵਾਲੇ ਮਹਿਮਾਨਾਂ ਨੂੰ ਸੌਂਫ ਦਿੰਦੇ ਹਨ। ਹੋਟਲਾਂ ਤੇ ਰੈਸਟੋਰੈਂਟਾਂ ਵਿੱਚ ਸੌਂਫ ਤੇ ਮਿਸ਼ਰੀ ਦਿੱਤੀ ਜਾਂਦੀ ਹੈ। ਮੰਨਿਆ ਜਾਂਦਾ ਹੈ ਕਿ ਭੋਜਨ ਤੋਂ ਬਾਅਦ ਸੌਂਫ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਸੌਂਫ 'ਚ ਜ਼ਰੂਰੀ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਭੋਜਨ ਨੂੰ ਪਚਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਮੈਡੀਕਲ ਸਾਇੰਸ ਨੇ ਵੀ ਸਿੱਧ ਕੀਤਾ ਹੈ ਕਿ ਸੌਂਫ ਖਾਣ ਨਾਲ ਪਾਚਨ ਕਿਰਿਆ 'ਚ ਮਦਦ ਮਿਲਦੀ ਹੈ। ਨਾਲ ਹੀ ਇਸ ਨਾਲ ਮੂੰਹ ਦੀ ਬਦਬੂ ਤੋਂ ਵੀ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਸੌਂਫ ਕਈ ਵੱਡੀਆਂ ਬਿਮਾਰੀਆਂ ਦੀ ਦਵਾਈ ਵੀ ਹੈ। ਸੌਂਫ 'ਚ ਫਾਈਬਰ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਫਾਈਬਰ ਨਾਲ ਭਰਪੂਰ ਭੋਜਨ ਖਾਣ ਨਾਲ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਸਿਹਤ ਮਾਹਿਰਾਂ ਦਾ ਇਹ ਵੀ ਕਹਿਣਾ ਹੈ ਕਿ ਫਾਈਬਰ ਯੁਕਤ ਭੋਜਨ ਦਾ ਸੇਵਨ ਕਰਨ ਨਾਲ ਭਾਰ ਅਤੇ ਕੋਲੈਸਟ੍ਰੋਲ ਨੂੰ ਕੰਟਰੋਲ 'ਚ ਰੱਖਿਆ ਜਾ ਸਕਦਾ ਹੈ। ਫਾਈਬਰ ਕੋਲੈਸਟ੍ਰੋਲ ਨੂੰ ਖ਼ੂਨ 'ਚ ਘੁਲਣ ਨਹੀਂ ਦਿੰਦਾ। ਇਸ ਨਾਲ ਦਿਲ ਵੀ ਸਿਹਤਮੰਦ ਰਹਿੰਦਾ ਹੈ। ਸੌਂਫ ਦਿਮਾਗ਼ ਲਈ ਵੀ ਫਾਇਦੇਮੰਦ ਹੁੰਦੀ ਹੈ। ਇਸ 'ਚ ਮੌਜੂਦ ਵਿਟਾਮਿਨ ਔਕਸੀਡੇਟਿਵ ਤਣਾਅ ਘਟਾਉਂਦਾ ਹੈ। ਜੇਕਰ ਤੁਸੀਂ ਮਾਨਸਿਕ ਤੌਰ 'ਤੇ ਸਿਹਤਮੰਦ ਨਹੀਂ ਹੋ ਤਾਂ ਤੁਸੀਂ ਸੌਂਫ ਦਾ ਸੇਵਨ ਕਰ ਸਕਦੇ ਹੋ। ਇਸ ਦੇ ਸੇਵਨ ਨਾਲ ਦਿਮਾਗ ਦੀ ਸਿਹਤ 'ਤੇ ਚੰਗਾ ਪ੍ਰਭਾਵ ਪੈਂਦਾ ਹੈ। ਹੋਰ ਜ਼ਰੂਰੀ ਪੌਸ਼ਟਿਕ ਤੱਤਾਂ ਤੋਂ ਇਲਾਵਾ ਸੌਂਫ 'ਚ ਪੋਟਾਸ਼ੀਅਮ ਵੀ ਪਾਇਆ ਜਾਂਦਾ ਹੈ। ਪੋਟਾਸ਼ੀਅਮ ਸਰੀਰ 'ਚ ਮੌਜੂਦ ਸੋਡੀਅਮ ਨੂੰ ਸੰਤੁਲਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਦੇ ਲਈ ਹਾਈ ਬੀਪੀ ਦੇ ਮਰੀਜ਼ਾਂ ਲਈ ਸੌਂਫ ਦਾ ਸੇਵਨ ਫਾਇਦੇਮੰਦ ਸਾਬਿਤ ਹੋ ਸਕਦਾ ਹੈ। ਜੇਕਰ ਤੁਸੀਂ ਹਾਈ ਬੀਪੀ ਦੇ ਮਰੀਜ਼ ਹੋ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਸੌਂਫ ਦਾ ਸੇਵਨ ਕਰੋ।