ਸਰਦੀਆਂ ਦੇ ਮੌਸਮ 'ਚ ਮੇਥੀ ਦੇ ਹਰੇ ਪੱਤੇ ਭਰਪੂਰ ਮਾਤਰਾ ਵਿੱਚ ਉਪਲਬਧ ਹੁੰਦੇ ਹਨ। ਇਸ ਦੀ ਵਰਤੋਂ ਪਰਾਂਠਿਆਂ ਤੋਂ ਲੈ ਕੇ ਸਬਜ਼ੀ ਤੱਕ ਕੀਤੀ ਜਾਂਦੀ ਹੈ।

ਇਸ ਲਈ ਇਸ ਮੌਸਮ 'ਚ ਮੇਥੀ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।



ਜੇਕਰ ਤੁਸੀਂ ਭਾਰ ਘਟਾਉਣ ਬਾਰੇ ਸੋਚ ਰਹੇ ਹੋ ਤਾਂ ਤੁਸੀਂ ਮੇਥੀ ਦੇ ਪੱਤਿਆਂ ਨੂੰ ਡਾਈਟ 'ਚ ਸ਼ਾਮਿਲ ਕਰ ਸਕਦੇ ਹੋ।

ਜੇਕਰ ਤੁਸੀਂ ਭਾਰ ਘਟਾਉਣ ਬਾਰੇ ਸੋਚ ਰਹੇ ਹੋ ਤਾਂ ਤੁਸੀਂ ਮੇਥੀ ਦੇ ਪੱਤਿਆਂ ਨੂੰ ਡਾਈਟ 'ਚ ਸ਼ਾਮਿਲ ਕਰ ਸਕਦੇ ਹੋ।

ਇਹ ਛੋਟੇ-ਛੋਟੇ ਪੱਤੇ ਭਾਰ ਘਟਾਉਣ ਵਿੱਚ ਬਹੁਤ ਕਾਰਗਰ ਸਾਬਤ ਹੋ ਸਕਦੀਆਂ ਹਨ।



ਇਨ੍ਹਾਂ ਨੂੰ ਡਾਈਟ 'ਚ ਸ਼ਾਮਲ ਕਰਨ ਨਾਲ ਮੈਟਾਬੋਲਿਜ਼ਮ ਵਧਦਾ ਹੈ ਜਿਸ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ।



ਇਸ ਤੋਂ ਇਲਾਵਾ ਲੋਕ ਆਲੂ ਤੇ ਮੇਥੀ ਦੀ ਸਬਜ਼ੀ ਵੀ ਖਾਣਾ ਪਸੰਦ ਕਰਦੇ ਹਨ। ਇਹ ਸੁਆਦੀ ਹੋਣ ਦੇ ਨਾਲ-ਨਾਲ ਤੁਹਾਨੂੰ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਬਚਾਉਣ ਵਿੱਚ ਵੀ ਮਦਦ ਕਰ ਸਕਦਾ ਹੈ।

ਬਦਲਦੇ ਮੌਸਮ ਵਿੱਚ ਪਾਚਨ ਸੰਬੰਧੀ ਸਮੱਸਿਆਵਾਂ ਆਮ ਹੁੰਦੀਆਂ ਜਾ ਰਹੀਆਂ ਹਨ। ਇਸ ਮੌਸਮ 'ਚ ਮੇਥੀ ਦੇ ਪੱਤੇ ਤੁਹਾਡੇ ਲਈ ਬਹੁਤ ਕਾਰਗਰ ਸਾਬਤ ਹੋ ਸਕਦੇ ਹਨ।



ਇਹ ਹਰੇ ਪੱਤੇ ਸਬਜ਼ੀ ਬਦਹਜ਼ਮੀ ਅਤੇ ਸੋਜ ਵਰਗੀਆਂ ਸਮੱਸਿਆਵਾਂ ਨੂੰ ਘੱਟ ਕਰਨ 'ਚ ਮਦਦਗਾਰ ਸਾਬਿਤ ਹੁੰਦੀ ਹੈ।



ਹਰੀਆਂ ਪੱਤੇਦਾਰ ਸਬਜ਼ੀਆਂ 'ਚ ਵਿਟਾਮਿਨ ਅਤੇ ਮਿਨਰਲਸ ਹੁੰਦੇ ਹਨ ਜੋ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦੇ ਹਨ।

ਇਸ ਮੌਸਮ ਵਿੱਚ ਮੇਥੀ ਖਾਣ ਨਾਲ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ ਜੋ ਤੁਹਾਨੂੰ ਸਰਦੀ, ਖੰਘ ਜਾਂ ਹੋਰ ਇਨਫੈਕਸ਼ਨ ਤੋਂ ਬਚਾ ਸਕਦੀ ਹੈ।

ਮੇਥੀ ਦੇ ਪੱਤੇ ਕੈਲਸ਼ੀਅਮ ਨਾਲ ਭਰਪੂਰ ਹੁੰਦੀਆਂ ਹਨ। ਜੋ ਹੱਡੀਆਂ ਦੀ ਸਿਹਤ ਨੂੰ ਵਧਾਉਂਦਾ ਹੈ।



ਮੇਥੀ ਦੇ ਪੱਤੇ ਸ਼ੂਗਰ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਸ 'ਚ ਮੌਜੂਦ ਗੁਣ ਬਲੱਡ ਸ਼ੂਗਰ ਲੈਵਲ ਨੂੰ ਨਾਰਮਲ ਕਰਨ 'ਚ ਮਦਦਗਾਰ ਹੁੰਦੇ ਹਨ।