ਬਰਸਾਤ ਦਾ ਮੌਸਮ ਚੱਲ ਰਿਹਾ ਹੈ। ਕਈ ਥਾਵਾਂ 'ਤੇ ਇਸ ਨੇ ਭਾਰੀ ਤਬਾਹੀ ਮਚਾਈ ਹੈ



ਬਰਸਾਤ ਦੇ ਮੌਸਮ ਦੌਰਾਨ ਕਈ ਥਾਵਾਂ ‘ਤੇ ਪਾਣੀ ਭਰ ਜਾਂਦਾ ਹੈ, ਜਿਸ ਨਾਲ ਮੱਛਰਾਂ ਦੀ ਭਰਮਾਰ ਵਧ ਜਾਂਦੀ ਹੈ।



ਬੈਕਟੀਰੀਆ ਅਤੇ ਵਾਇਰਲ ਇਨਫੈਕਸ਼ਨ ਦੇ ਤੇਜ਼ੀ ਨਾਲ ਫੈਲਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ।



ਮੱਛਰਾਂ ਕਾਰਨ ਡੇਂਗੂ ਅਤੇ ਮਲੇਰੀਆ ਫੈਲਣ ਦਾ ਖਤਰਾ ਵੱਧ ਜਾਂਦਾ ਹੈ।



ਇਸ ਮੌਸਮ ਵਿੱਚ ਮੱਛਰਾਂ ਤੋਂ ਬਚਣ ਦੀ ਸਭ ਤੋਂ ਵੱਡੀ ਲੋੜ ਹੁੰਦੀ ਹੈ। ਇਸ ਲਈ ਅਸੀਂ ਤੁਹਾਨੂੰ ਕੁਝ ਟਿਪਸ ਦਸ ਰਹੇ ਹਾਂ



ਬਰਸਾਤ ਦਾ ਪਾਣੀ ਘਰ ਅਤੇ ਆਲੇ-ਦੁਆਲੇ ਦੇ ਬਰਤਨਾਂ ਅਤੇ ਹੋਰ ਥਾਵਾਂ ‘ਤੇ ਇਕੱਠਾ ਨਾ ਹੋਣ ਦਿਓ।



ਸੌਂਦੇ ਸਮੇਂ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕੌਇਲ ਦੀ ਵਰਤੋਂ ਕਰਨੀ ਚਾਹੀਦੀ ਹੈ।



ਕੂਲਰ ਦਾ ਪਾਣੀ ਵੀ ਸਮੇਂ-ਸਮੇਂ ‘ਤੇ ਬਦਲਦੇ ਰਹੋ।



ਸਾਫ਼ ਪਾਣੀ ਪੀਣਾ ਚਾਹੀਦਾ ਹੈ ਅਤੇ ਤਾਜ਼ਾ ਭੋਜਨ ਹੀ ਖਾਣਾ ਚਾਹੀਦਾ ਹੈ।



ਇਨ੍ਹਾਂ ਕੁੱਝ ਸਾਵਧਾਨੀਆਂ ਨੂੰ ਵਰਤ ਕੇ ਤੁਸੀਂ ਆਪਣੇ ਆਪ ਨੂੰ ਤੇ ਆਪਣੇ ਪਰਿਵਾਰ ਨੂੰ ਅਜਿਹੀਆਂ ਖਤਰਨਾਕ ਬਿਮਾਰੀਆਂ ਤੋਂ ਬਚਾ ਸਕਦੇ ਹੋ।