ਗ੍ਰੀਨ ਟੀ ਵਿਚ ਬਹੁਤ ਸਾਰੇ ਤੱਤ ਹੁੰਦੇ ਹਨ ਜੋ ਸਾਡੀ ਸਰੀਰਕ ਸਿਹਤ ਨੂੰ ਹੀ ਨਹੀਂ ਬਲਕਿ ਸਾਡੀ ਮਾਨਸਿਕ ਸਿਹਤ ਨੂੰ ਵੀ ਲਾਭ ਪਹੁੰਚਾ ਸਕਦੇ ਹਨ।



ਇਕ ਅਧਿਐਨ ਵਿਚ ਸਾਹਮਣੇ ਆਇਆ ਹੈ ਕਿ ਗ੍ਰੀਨ ਟੀ ਪੀਣ ਨਾਲ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾਉਣ



ਅਤੇ ਅੰਤੜੀਆਂ ਦੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲਦੀ ਹੈ।



ਮੈਡੀਕਲ ਨਿਊਜ਼ ਟੂਡੇ ਦੀ ਰਿਪੋਰਟ ਦੇ ਅਨੁਸਾਰ, ਰੋਜ਼ਾਨਾ ਗ੍ਰੀਨ ਟੀ ਪੀਣ ਨਾਲ ਸ਼ੂਗਰ ਰੋਗੀਆਂ ਨੂੰ ਡਾਇਬਟੀਜ਼ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲ ਸਕਦੀ ਹੈ।



ਗ੍ਰੀਨ ਟੀ ਵਿਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਸਾਡੇ ਸਰੀਰ ਵਿੱਚ ਮੈਟਾਬੋਲਿਕ ਸਿੰਡਰੋਮ ਦੇ ਜੋਖਮ ਨੂੰ ਘਟਾਉਂਦੇ ਹਨ।



ਇਹ ਸਿੰਡਰੋਮ ਸਰੀਰ ਵਿਚ ਇਨਸੁਲਿਨ ਪ੍ਰਤੀਰੋਧ ਪੈਦਾ ਕਰਦਾ ਹੈ ਅਤੇ ਲੋਕ ਸ਼ੂਗਰ ਦਾ ਸ਼ਿਕਾਰ ਹੋ ਜਾਂਦੇ ਹਨ।



ਗ੍ਰੀਨ ਟੀ ਪੀਣ ਨਾਲ ਇਸ ਸਿੰਡਰੋਮ ਦਾ ਖ਼ਤਰਾ ਘੱਟ ਹੋ ਜਾਂਦਾ ਹੈ ਅਤੇ ਸ਼ੂਗਰ ਦਾ ਖ਼ਤਰਾ ਵੀ ਘੱਟ ਜਾਂਦਾ ਹੈ।



ਗ੍ਰੀਨ ਟੀ ਵਿਚ ਮੌਜੂਦ ਕਈ ਤੱਤ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾ ਸਕਦੇ ਹਨ ਅਤੇ ਅੰਤੜੀਆਂ ਦੀ ਸੋਜ ਤੋਂ ਰਾਹਤ ਪ੍ਰਦਾਨ ਕਰ ਸਕਦੇ ਹਨ।



ਖੋਜਕਰਤਾਵਾਂ ਦੇ ਅਨੁਸਾਰ, ਗ੍ਰੀਨ ਟੀ ਵਿਚ ਪਾਏ ਜਾਣ ਵਾਲੇ ਕਈ ਤੱਤ ਕਾਰਡੀਓਮੈਟਾਬੋਲਿਕ ਰੋਗ ਨੂੰ 15 ਸਾਲਾਂ ਤੱਕ ਰੋਕ ਸਕਦੇ ਹਨ।



ਹਰ ਕਿਸੇ ਨੂੰ ਦਿਨ ਵਿਚ 2-3 ਵਾਰ ਗ੍ਰੀਨ ਟੀ ਪੀਣੀ ਚਾਹੀਦੀ ਹੈ, ਜੋ ਲੋਕ ਮੈਟਾਬੋਲਿਕ ਸਿੰਡਰੋਮ ਜਾਂ ਡਾਇਬਟੀਜ਼ ਤੋਂ ਪੀੜਤ ਹਨ, ਉਨ੍ਹਾਂ ਨੂੰ ਰੋਜ਼ਾਨਾ 4-5 ਕੱਪ ਗ੍ਰੀਨ ਟੀ ਪੀਣੀ ਚਾਹੀਦੀ ਹੈ।