ਕੀ ਤੁਸੀਂ ਜਾਣਦੇ ਹੋ ਅਮਰੂਦ ਦੇ ਪੱਤੇ ਵੀ ਸਿਹਤ ਲਈ ਲਾਭਦਾਇਕ ਹੁੰਦੇ ਹਨ। ਜੇਕਰ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਇਸ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੋ ਸਕਦਾ ਹੈ।



ਖਾਲੀ ਪੇਟ ਅਮਰੂਦ ਦੇ ਪੱਤਿਆਂ ਦਾ ਸੇਵਨ ਕਰਨਾ ਹੋਰ ਵੀ ਫਾਇਦੇਮੰਦ ਹੁੰਦਾ ਹੈ। ਸਵੇਰੇ ਉੱਠ ਕੇ ਖਾਲੀ ਪੇਟ ਅਮਰੂਦ ਦੇ ਪੱਤੇ ਚਬਾ ਕੇ ਕਈ ਬਿਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।



ਅਮਰੂਦ ਦੇ ਪੱਤੇ ਸਵੇਰੇ ਖਾਲੀ ਪੇਟ ਚਬਾਉਣ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ। ਇਸ ਨਾਲ ਪੇਟ ਦੀਆਂ ਸਮੱਸਿਆਵਾਂ ਜਿਵੇਂ ਬਦਹਜ਼ਮੀ, ਕਬਜ਼, ਗੈਸ, ਐਸੀਡਿਟੀ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ।



ਅਮਰੂਦ ਦੇ ਪੱਤੇ ਸਵੇਰੇ ਖਾਲੀ ਪੇਟ ਚਬਾਉਣ ਨਾਲ ਪੇਟ ਦੇ ਨਾਲ-ਨਾਲ ਭਾਰ ਵੀ ਘੱਟ ਹੁੰਦਾ ਹੈ। ਇਸ 'ਚ ਕਈ ਅਜਿਹੇ ਮਿਸ਼ਰਣ ਪਾਏ ਜਾਂਦੇ ਹਨ, ਜੋ ਸਰੀਰ 'ਚ ਕਾਰਬੋਹਾਈਡ੍ਰੇਟਸ ਨੂੰ ਸੋਖਣ ਤੋਂ ਰੋਕਦੇ ਹਨ, ਜਿਸ ਕਾਰਨ ਭਾਰ ਨਹੀਂ ਵਧਦਾ।



ਕਲੀਆਂਇਨਫਰਟਿਲਿਟੀ ਵੱਡੀ ਸਮੱਸਿਆ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਰੋਜ਼ ਸਵੇਰੇ ਚਬਾਓ ਲਸਣ ਦੀਆਂ ਦੋ ਕਲੀਆਂ ਅਮਰੂਦ ਦੇ ਪੱਤਿਆਂ ਵਿੱਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਇਮਿਊਨਿਟੀ ਨੂੰ ਮਜ਼ਬੂਤ ​​ਕਰਦਾ ਹੈ ਅਤੇ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ।



ਅਮਰੂਦ ਦੇ ਪੱਤਿਆਂ ਦਾ ਰੋਜ਼ਾਨਾ ਸੇਵਨ ਕਰਨ ਨਾਲ ਸ਼ੂਗਰ ਵੀ ਕੰਟਰੋਲ 'ਚ ਰਹਿੰਦੀ ਹੈ। ਇਸ 'ਚ ਮੌਜੂਦ ਫੀਨੋਲਿਕ ਖੂਨ 'ਚ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਦਾ ਹੈ, ਜਿਸ ਨਾਲ ਡਾਇਬਟੀਜ਼ ਤੋਂ ਬਚਾਅ ਰਹਿੰਦਾ ਹੈ।



ਅਮਰੂਦ ਦੇ ਪੱਤਿਆਂ ਦਾ ਰੋਜ਼ਾਨਾ ਸੇਵਨ ਕਰਨ ਨਾਲ ਬੀਪੀ ਵੀ ਕੰਟਰੋਲ 'ਚ ਰਹਿੰਦਾ ਹੈ। ਅਮਰੂਦ ਦੀ ਤਰ੍ਹਾਂ ਇਸ ਦੇ ਪੱਤਿਆਂ 'ਚ ਵੀ ਪੋਟਾਸ਼ੀਅਮ ਅਤੇ ਫਾਈਬਰ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।



ਅਮਰੂਦ ਦੇ ਪੱਤੇ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰਦੇ ਹਨ। ਇਸ 'ਚ ਖਰਾਬ ਕੋਲੈਸਟ੍ਰੋਲ ਨੂੰ ਦੂਰ ਕਰਨ ਅਤੇ ਚੰਗੇ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਦੀ ਸਮਰੱਥਾ ਹੁੰਦੀ ਹੈ।