ਵਾਲ ਹਰ ਕਿਸੇ ਦੀ ਸੁੰਦਰਤਾ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਪਰ ਅੱਜ ਦੇ ਮੌਸਮ ਅਤੇ ਪ੍ਰਦੂਸ਼ਣ ਦੇ ਕਾਰਨ hair fall ਇੱਕ ਅਜਿਹੀ ਸਮੱਸਿਆ ਬਣ ਗਿਆ ਹੈ ਜਿਸ ਨਾਲ ਕਈ ਲੋਕ ਪ੍ਰੇਸ਼ਾਨ ਹਨ। ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਰੋਕਣ ਲਈ ਵਾਲਾਂ ਨੂੰ ਅੰਦਰੋਂ ਪੋਸ਼ਣ ਦੇਣਾ ਜ਼ਰੂਰੀ ਹੈ। ਅੱਜ ਤੁਹਾਨੂੰ ਕੁੱਝ ਅਜਿਹੇ ਬੀਜਾਂ ਬਾਰੇ ਦੱਸਾਂਗੇ ਜੋ ਵਾਲਾਂ ਨੂੰ ਮਜ਼ਬੂਤ ਕਰਨ ਅਤੇ ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਘੱਟ ਕਰਨ ਵਿਚ ਮਦਦ ਕਰਨਗੇ। ਮੇਥੀ ਦੇ ਬੀਜ ਵਾਲਾਂ ਨੂੰ ਮਜ਼ਬੂਤ ਕਰਨ 'ਚ ਮਦਦ ਕਰਦੇ ਹਨ। ਇਹ ਵਾਲਾਂ ਨੂੰ ਪੋਸ਼ਣ ਦਿੰਦੇ ਹਨ, ਜਿਸ ਨਾਲ ਵਾਲਾਂ ਦੀਆਂ ਜੜ੍ਹਾਂ ਮਜ਼ਬੂਤ ਹੁੰਦੀਆਂ ਹਨ। ਇਸ ਤੋਂ ਇਲਾਵਾ ਇਹ ਡੈਂਡਰਫ ਦੀ ਸਮੱਸਿਆ ਨੂੰ ਵੀ ਘੱਟ ਕਰਦਾ ਹੈ। ਕਲੌਂਜੀ ਦੇ ਬੀਜ ਵਾਲਾਂ ਲਈ ਬਹੁਤ ਲਾਭਕਾਰੀ ਹੁੰਦੇ ਹਨ। ਇਸ 'ਚ ਐਂਟੀ-ਆਕਸੀਡੈਂਟ ਅਤੇ ਐਂਟੀ-ਫੰਗਲ ਗੁਣ ਪਾਏ ਜਾਂਦੇ ਹਨ ਜੋ ਸਿਰ ਦੇ ਇਨਫੈਕਸ਼ਨ ਤੋਂ ਬਚਾਉਣ ਅਤੇ ਵਾਲਾਂ ਨੂੰ ਜੜ੍ਹਾਂ ਤੋਂ ਮਜ਼ਬੂਤ ਕਰਨ 'ਚ ਮਦਦ ਕਰਦੇ ਹਨ। ਇਸ ਲਈ ਇਸ ਨੂੰ ਖਾਣ ਨਾਲ ਵਾਲਾਂ ਦਾ ਝੜਨਾ ਘੱਟ ਹੁੰਦਾ ਹੈ ਅਤੇ ਨਵੇਂ ਵਾਲ ਉਗਾਉਣ 'ਚ ਵੀ ਮਦਦ ਮਿਲਦੀ ਹੈ। ਕੱਦੂ ਦੇ ਬੀਜਾਂ 'ਚ ਜ਼ਿੰਕ, ਵਿਟਾਮਿਨ ਏ, ਕਾਪਰ ਤੇ ਸੇਲੇਨੀਅਮ ਪਾਇਆ ਜਾਂਦਾ ਹੈ। ਇਹ ਸਾਰੇ ਪੋਸ਼ਕ ਤੱਤ ਵਾਲਾਂ ਨੂੰ ਸੰਘਣੇ ਅਤੇ ਮਜ਼ਬੂਤ ਬਣਾਉਣ ਲਈ ਜ਼ਰੂਰੀ ਹਨ। ਇਸ ਲਈ ਡਾਈਟ 'ਚ ਕੱਦੂ ਦੇ ਬੀਜ ਸ਼ਾਮਲ ਕਰਨ ਨਾਲ ਵਾਲ ਝੜਨ ਦੀ ਸਮੱਸਿਆ ਦੂਰ ਹੁੰਦੀ ਹੈ। chia seeds ਵਾਲਾਂ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਨ੍ਹਾਂ 'ਚ ਕਾਪਰ, ਜ਼ਿੰਕ ਅਤੇ ਪ੍ਰੋਟੀਨ ਪਾਏ ਜਾਂਦੇ ਹਨ ਜੋ ਵਾਲਾਂ ਲਈ ਬਹੁਤ ਜ਼ਰੂਰੀ ਹਨ। ਵਾਲਾਂ ਦੇ ਟੁੱਟਣ ਅਤੇ ਝੜਨ ਨੂੰ ਰੋਕਦੇ ਹਨ।