ਸਰਦੀਆਂ 'ਚ ਬਾਥੂ ਦਾ ਸਾਗ ਖਾਣਾ ਸਿਹਤ ਲਈ ਬਹੁਤ ਜ਼ਰੂਰੀ ਹੁੰਦਾ ਹੈ। ਇਸ ਨਾਲ ਸਿਹਤ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ।



ਬਾਥੂ ਵਿਟਾਮਿਨ-ਏ ਦਾ ਮੁੱਖ ਸਰੋਤ ਹੈ। ਵਿਟਾਮਿਨ-ਏ ਦੀ ਸਭ ਤੋਂ ਵਧ ਮਾਤਰਾ ਬਾਥੂ 'ਚ ਹੀ ਪਾਈ ਜਾਂਦੀ ਹੈ।



ਇਸ ਤੋਂ ਇਲਾਵਾ ਇਸ 'ਚ ਵਿਟਾਮਿਨ-ਬੀ ਅਤੇ ਸੀ ਵੀ ਪਾਏ ਜਾਂਦੇ ਹਨ।

ਇਸ ਤੋਂ ਇਲਾਵਾ ਇਸ 'ਚ ਵਿਟਾਮਿਨ-ਬੀ ਅਤੇ ਸੀ ਵੀ ਪਾਏ ਜਾਂਦੇ ਹਨ।

ਬਾਥੂ 'ਚ ਕੈਲਸ਼ੀਅਮ, ਫਾਸਫੋਰਸ ਅਤੇ ਪੋਟਾਸ਼ੀਅਮ ਵੱਡੀ ਮਾਤਰਾ 'ਚ ਪਾਏ ਜਾਂਦੇ ਹਨ।

ਬਾਥੂ 'ਚ ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ ਆਦਿ ਬਹੁਤ ਸਾਰੇ ਤੱਤ ਪਾਏ ਜਾਂਦੇ ਹਨ। ਇਸ ਲਈ ਬਾਥੂ ਦੀ ਨਿਯਮਤ ਵਰਤੋਂ ਸਰੀਰ ਨੂੰ ਚੁਸਤੀ-ਫੁਰਤੀ ਅਤੇ ਤਾਕਤ ਪ੍ਰਦਾਨ ਕਰਦੀ ਹੈ।

ਇਮਿਊਨ ਸਿਸਟਮ ਕਮਜ਼ੋਰ ਹੋਣ ਨਾਲ ਕਈ ਤਰ੍ਹਾਂ ਦੇ ਰੋਗ ਪੈਦਾ ਹੋਣੇ ਸ਼ੁਰੂ ਹੋ ਜਾਂਦੇ ਹਨ।



ਅਜਿਹੀ ਹਾਲਤ 'ਚ ਬਾਥੂ ਦੀ ਸਬਜ਼ੀ 'ਚ ਖਾਣ ਨਾਲ ਫਾਇਦਾ ਹੋਵੇਗਾ। ਇਸ ਨਾਲ ਰੋਗਾਂ ਦੀ ਲੜਨ ਦੀ ਸਮਰੱਥਾ ਵਧਦੀ ਹੈ।

ਬਾਥੂ 'ਚ ਆਇਰਨ ਤੇ ਫੋਲਿਕ ਐਸਿਡ ਲੋੜੀਂਦੀ ਮਾਤਰਾ 'ਚ ਪਾਏ ਜਾਂਦੇ ਹਨ। ਇਸ ਲਈ ਇਹ ਹੀਮੋਗਲੋਬਿਨ ਦੀ ਘਾਟ ਦੂਰ ਕਰਨ 'ਚ ਮਦਦਗਾਰ ਹੈ।



ਬਾਥੂ ਔਰਤਾਂ ਦੇ ਮਾਸਿਕ ਧਰਮ ਦੀ ਅਨਿਯਮਤਤਾ ਤੋਂ ਰਾਹਤ ਦਿਵਾਉਣ 'ਚ ਫਾਇਦੇਮੰਦ ਹੈ।



ਬਾਥੂ ਪਾਚਨ ਤੰਤਰ ਨੂੰ ਤਾਕਤ ਦਿੰਦਾ ਹੈ। ਕਬਜ਼ ਵਾਲਿਆਂ ਨੂੰ ਬਾਥੂ ਦੀ ਸਬਜ਼ੀ ਜ਼ਰੂਰ ਖਾਣੀ ਚਾਹੀਦੀ ਹੈ।