ਅੰਜੀਰ ਇੱਕ ਸੁਆਦਿਸ਼ਟ ਤੇ ਪੌਸ਼ਟਿਕ ਡ੍ਰਾਈ ਫਰੂਟ ਹੈ।

ਇਸ ਵਿੱਚ ਫਾਈਬਰ, ਵਿਟਾਮਿਨ C, K, B6 ਅਤੇ ਖਣਿਜ ਪਦਾਰਥ ਜਿਵੇਂ ਕਿ ਪੋਟੈਸ਼ੀਅਮ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦੇ ਹਨ।

ਤਾਜ਼ਾ ਤੇ ਸੁੱਕੇ ਦੋਵੇਂ ਰੂਪਾਂ ਵਿੱਚ ਮਿਲਣ ਵਾਲਾ ਅੰਜੀਰ, ਖਾਸ ਕਰਕੇ ਸੁੱਕਾ ਅੰਜੀਰ, ਸਭ ਤੋਂ ਵੱਧ ਪੌਸ਼ਟਿਕ ਮੰਨਿਆ ਜਾਂਦਾ ਹੈ।

ਅੰਜੀਰ 'ਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਸਫੋਰਸ ਹੁੰਦੇ ਹਨ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ। ਇਹ ਹੱਡੀਆਂ ਦੀ ਕਮਜ਼ੋਰੀ ਅਤੇ ਓਸਟੀਓਪੋਰੋਸਿਸ ਤੋਂ ਬਚਾਉਂਦਾ ਹੈ।

ਅੰਜੀਰ 'ਚ ਮੌਜੂਦ ਐਂਟੀ-ਆਕਸੀਡੈਂਟਸ ਚਮੜੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਤੱਤਾਂ ਤੋਂ ਬਚਾਉਂਦੇ ਹਨ।

ਇਹ ਚਮੜੀ ਨੂੰ ਨਮੀ, ਨਰਮੀ ਤੇ ਕੁਦਰਤੀ ਚਮਕ ਦਿੰਦੇ ਹਨ ਅਤੇ ਮੁਹਾਂਸਿਆਂ ਤੇ ਚਮੜੀ ਦੀਆਂ ਪਰੇਸ਼ਾਨੀਆਂ ਤੋਂ ਬਚਾਉਂਦੇ ਹਨ।

ਅੰਜੀਰ 'ਚ ਕੁਦਰਤੀ ਸ਼ੂਗਰ ਅਤੇ ਫਾਈਬਰ ਹੁੰਦੇ ਹਨ, ਜੋ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦੇ ਹਨ। ਇਸ ਨਾਲ ਵਾਰ-ਵਾਰ ਭੁੱਖ ਨਹੀਂ ਲੱਗਦੀ ਅਤੇ ਭਾਰ ਘਟਾਉਣ 'ਚ ਮਦਦ ਮਿਲਦੀ ਹੈ।

ਅੰਜੀਰ 'ਚ ਵੱਧ ਮਾਤਰਾ 'ਚ ਫਾਈਬਰ ਹੁੰਦਾ ਹੈ, ਜੋ ਪਾਚਨ ਪ੍ਰਣਾਲੀ ਨੂੰ ਸਹੀ ਰੱਖਦਾ ਹੈ।

ਇਹ ਕਬਜ਼, ਐਸੀਡਿਟੀ ਤੇ ਗੈਸ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਦਿੰਦਾ ਹੈ ਅਤੇ ਅੰਤੜੀਆਂ ਨੂੰ ਸਿਹਤਮੰਦ ਬਣਾਉਂਦਾ ਹੈ।

ਅੰਜੀਰ 'ਚ ਮੌਜੂਦ ਪੋਟੈਸ਼ੀਅਮ ਅਤੇ ਫਾਈਬਰ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੇ ਹਨ ਅਤੇ ਦਿਲ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਂਦੇ ਹਨ।

ਇਹ ਕੋਲੈਸਟਰੋਲ ਦੀ ਮਾਤਰਾ ਘਟਾਉਂਦਾ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘਟਦਾ ਹੈ।