ਸਰੀਰ ਦੇ ਅੰਗ-ਅੰਗ ‘ਚ ਤਾਕਤ ਭਰ ਦੇਣਗੇ ਇਹ ਬੀਜ ਚੀਆ ਦੇ ਬੀਜ ਅਲਫ਼ਾ-ਲਿਨੋਲੇਨਿਕ ਐਸਿਡ (ਏ.ਐਲ.ਏ.) ਦੇ ਨਾਮ ਨਾਲ ਜਾਣੇ ਜਾਂਦੇ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਹੁੰਦੇ ਹਨ। ਇਸ 'ਚ ਕਈ ਤਰ੍ਹਾਂ ਦੇ ਵਿਟਾਮਿਨ ਅਤੇ ਖਣਿਜ ਹੁੰਦੇ ਹਨ ਜੋ ਸਰੀਰ ਨੂੰ ਸਿਹਤਮੰਦ ਰੱਖਦੇ ਹਨ ਅਤੇ ਕਈ ਬੀਮਾਰੀਆਂ ਨੂੰ ਦੂਰ ਕਰਦੇ ਹਨ। ਚੀਆ ਦੇ ਬੀਜਾਂ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ, ਜੋ ਕੈਂਸਰ ਨਾਲ ਲੜਨ ਵਿੱਚ ਮਦਦ ਕਰ ਸਕਦੇ ਹਨ। ਇਨ੍ਹਾਂ 'ਚ ਮੌਜੂਦ ਐਂਟੀਆਕਸੀਡੈਂਟ ਚਮੜੀ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਚੀਆ ਦੇ ਬੀਜ ਮੈਟਾਬੋਲਿਜ਼ਮ ਨੂੰ ਵਧਾਉਣ 'ਚ ਮਦਦ ਕਰਦੇ ਹਨ, ਜਿਸ ਨਾਲ ਭਾਰ ਕੰਟਰੋਲ 'ਚ ਮਦਦ ਮਿਲਦੀ ਹੈ। ਚੀਆ ਦੇ ਬੀਜਾਂ ਵਿੱਚ ਮੌਜੂਦ ਓਮੇਗਾ-3 ਫੈਟੀ ਐਸਿਡ ਮਾਨਸਿਕ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਹ ਕੈਲਸ਼ੀਅਮ, ਫਾਸਫੋਰਸ ਅਤੇ ਮੈਗਨੀਸ਼ੀਅਮ ਦੇ ਚੰਗੇ ਸਰੋਤ ਹਨ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ। ਚੀਆ ਦੇ ਬੀਜਾਂ 'ਚ ਓਮੇਗਾ-3 ਫੈਟੀ ਐਸਿਡ ਹੁੰਦਾ ਹੈ, ਜੋ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ ਨਾਲ ਦਿਲ ਦੇ ਰੋਗ ਹੋਣ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ।