ਖਜੂਰ ਫਰੂਟੋਜ਼ ਦਾ ਵਧੀਆ ਸਰੋਤ ਹਨ। ਫਰਕਟੋਜ਼ ਫਲਾਂ ਵਿੱਚ ਪਾਈ ਜਾਣ ਵਾਲੀ ਖੰਡ ਦਾ ਨਾਮ ਹੈ, ਜਿਸ ਕਾਰਨ ਖਜੂਰ ਬਹੁਤ ਮਿੱਠੀ ਹੁੰਦੀ ਹੈ ਹੈਲਥਲਾਈਨ ਦੀ ਰਿਪੋਰਟ ਮੁਤਾਬਕ ਖਜੂਰ 'ਚ ਫਾਈਬਰ ਅਤੇ ਐਂਟੀਆਕਸੀਡੈਂਟ ਤੋਂ ਇਲਾਵਾ ਕਈ ਵਿਟਾਮਿਨ ਅਤੇ ਮਿਨਰਲਸ ਮੌਜੂਦ ਹੁੰਦੇ ਹਨ ਖਜੂਰ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਮੰਨਿਆ ਜਾਂਦਾ ਹੈ ਘੱਟ ਗਲਾਈਸੈਮਿਕ ਇੰਡੈਕਸ, ਫਾਈਬਰ ਅਤੇ ਐਂਟੀਆਕਸੀਡੈਂਟਸ ਕਾਰਨ ਖਜੂਰ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਕਾਰਗਰ ਹੈ ਖਜੂਰ 'ਚ ਕਾਫੀ ਮਾਤਰਾ 'ਚ ਫਾਈਬਰ ਹੁੰਦਾ ਹੈ ਜਿਸ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ ਅਤੇ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਖਜੂਰ ਸਾਡੀਆਂ ਹੱਡੀਆਂ ਲਈ ਵੀ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ ਖਜੂਰ 'ਚ ਫਾਸਫੋਰਸ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਸਮੇਤ ਕਈ ਤਰ੍ਹਾਂ ਦੇ ਖਣਿਜ ਪਾਏ ਜਾਂਦੇ ਹਨ, ਜੋ ਹੱਡੀਆਂ ਲਈ ਬਹੁਤ ਫਾਇਦੇਮੰਦ ਹਨ ਖਜੂਰ 'ਚ ਕਈ ਤਰ੍ਹਾਂ ਦੇ ਐਂਟੀ-ਆਕਸੀਡੈਂਟ ਮੌਜੂਦ ਹੁੰਦੇ ਹਨ, ਜੋ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਸਾਬਤ ਹੁੰਦੇ ਹਨ ਦਿਲ ਤੋਂ ਇਲਾਵਾ ਕੈਂਸਰ, ਅਲਜ਼ਾਈਮਰ ਅਤੇ ਡਾਇਬਟੀਜ਼ ਨੂੰ ਵਧਣ ਤੋਂ ਰੋਕਣ 'ਚ ਵੀ ਖਜੂਰ ਮਦਦ ਕਰਦਾ ਹੈ