ਪਾਣੀ ਪੀਣਾ ਸਾਡੀ ਸਿਹਤ ਲਈ ਬਹੁਤ ਹੀ ਜ਼ਰੂਰੀ ਹੁੰਦਾ ਹੈ। ਪਾਣੀ ਦੀ ਕਮੀ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਪਾਣੀ ਵਿੱਚ ਕਈ ਤਰ੍ਹਾਂ ਦੇ ਮਿਨਰਲ ਤੇ ਵਿਟਾਮਿਨ ਪਾਏ ਜਾਂਦੇ ਹਨ ਜੋ ਸਰੀਰ ਨੂੰ ਹਾਈਡ੍ਰੇਟ ਰੱਖਦੇ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਦਿਨ ਵਿੱਚ ਕਿੰਨੇ ਲੀਟਰ ਪਾਣੀ ਪੀਣਾ ਚਾਹੀਦਾ ਹੈ ਇਸ ਦਾ ਸਹੀ ਜਵਾਬ ਹੈ ਕਿ ਦਿਨ ਵਿੱਚ 3 ਤੋਂ 4 ਲੀਟਰ ਪਾਣੀ ਪੀਣਾ ਚਾਹੀਦਾ ਹੈ ਜਿਸ ਵਿੱਚ ਘੱਟੋ-ਘੱਟ 8 ਤੋਂ 10 ਗਲਾਸ ਪਾਣੀ ਦੇ ਜ਼ਰੂਰ ਸ਼ਾਮਲ ਹੋਣੇ ਚਾਹੀਦੇ ਹਨ। ਤੁਸੀਂ ਆਪਣੇ ਯੂਰਿਨ ਦੇ ਰੰਗ ਮੁਤਾਬਕ, ਸਰੀਰ ਵਿੱਚ ਪਾਣੀ ਦੀ ਜ਼ਰੂਰਤ ਨੂੰ ਜਾਣ ਸਕਦੇ ਹੋ। ਜੇ ਯੂਰਿਨ ਦਾ ਰੰਗ ਸਮਾਨ ਹੈ ਤਾਂ ਤੁਹਾਡੇ ਸਰੀਰ ਵਿੱਚ ਲੋੜ ਮੁਤਾਬਕ ਪਾਣੀ ਹੈ। ਜਦੋਂ ਵੀ ਤੁਹਾਨੂੰ ਪਿਆਸ ਲੱਗੇ ਤਾਂ ਪਾਣੀ ਜ਼ਰੂਰ ਪੀਓ ਇਸ ਨੂੰ ਨਜ਼ਰਅੰਦਾਜ਼ ਨਾ ਕਰੋ ਸਰੀਰ ਦੇ ਵੱਖ-ਵੱਖ ਹਿੱਸਿਆ ਵਿੱਚ ਪਾਣੀ ਦੀ ਵੱਖੋ-ਵੱਖਰੀ ਜ਼ਰੂਰਤ ਹੋ ਸਕਦੀ ਹੈ।