ਬਰਸਾਤ ਦੇ ਮੌਸਮ ਦੌਰਾਨ ਸ਼ੂਗਰ ਦੇ ਮਰੀਜ਼ਾਂ ਦਾ ਬਲੱਡ ਸ਼ੂਗਰ ਲੈਵਲ ਸਟੇਬਲ ਨਹੀਂ ਰਹਿੰਦਾ ਹੈ। ਬਰਸਾਤ ਵਿੱਚ ਇਸ ਨੂੰ ਕੰਟਰੋਲ ਕਰਨ ਲਈ ਡਾਕਟਰ ਦੁਆਰਾ ਦਿੱਤੀਆਂ ਦਵਾਈਆਂ ਨੂੰ ਸਮੇਂ ਸਿਰ ਲਓ ਅਤੇ ਆਪਣੀ ਖੁਰਾਕ ਦਾ ਧਿਆਨ ਰੱਖੋ। ਸ਼ੂਗਰ ਦੇ ਰੋਗੀਆਂ ਨੂੰ ਇਸ ਮੌਸਮ ਵਿੱਚ ਸਾਫ਼-ਸੁਥਰੇ ਫਲ, ਸਬਜ਼ੀਆਂ ਅਤੇ ਸਾਬਤ ਅਨਾਜ ਦਾ ਸੇਵਨ ਕਰਨਾ ਚਾਹੀਦਾ ਹੈ। ਡਾਇਬਟੀਜ਼ ਦੇ ਮਰੀਜ਼ਾਂ ਨੂੰ ਇਸ ਮੌਸਮ ‘ਚ ਕਾਫੀ ਮਾਤਰਾ ‘ਚ ਪਾਣੀ ਪੀਣਾ ਚਾਹੀਦਾ ਹੈ ਅਤੇ ਸ਼ੂਗਰ ਲੈਵਲ ਦੀ ਜਾਂਚ ਕਰਦੇ ਰਹਿਣਾ ਚਾਹੀਦਾ ਹੈ। ਬਰਸਾਤ ਦੇ ਮੌਸਮ ਵਿੱਚ, ਵਾਰ-ਵਾਰ ਹੱਥ ਧੋਣ ਦੇ ਨਾਲ-ਨਾਲ ਆਪਣੀ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਸਮ ਵਿੱਚ ਸ਼ੂਗਰ ਦੇ ਮਰੀਜ਼ਾਂ ਨੂੰ ਨੰਗੇ ਪੈਰੀਂ ਤੁਰਨ ਤੋਂ ਬਚਣਾ ਚਾਹੀਦਾ ਹੈ ਅਤੇ ਆਪਣੇ ਪੈਰਾਂ ਨੂੰ ਸਾਫ਼ ਅਤੇ ਸੁੱਕਾ ਰੱਖਣਾ ਚਾਹੀਦਾ ਹੈ। ਸ਼ੂਗਰ ਦੇ ਮਰੀਜ਼ਾਂ ਵਿੱਚ ਇੱਕ ਛੋਟਾ ਜਿਹਾ ਜ਼ਖ਼ਮ ਵੀ ਨਾ ਠੀਕ ਹੋਣ ਵਾਲੀ ਇਨਫੈਕਸ਼ਨ ਦਾ ਕਾਰਨ ਬਣ ਸਕਦਾ ਹੈ ਡਾਇਬਟੀਜ਼ ਦੇ ਮਰੀਜ਼ਾਂ ਨੂੰ ਰੋਜ਼ਾਨਾ ਘਰ ਵਿੱਚ ਕਸਰਤ ਕਰਨੀ ਚਾਹੀਦੀ ਹੈ।