ਜੋੜਾਂ ਦੇ ਦਰਦ ਦੀ ਸਮੱਸਿਆ ਅਚਾਨਕ ਸ਼ੁਰੂ ਨਹੀਂ ਹੁੰਦੀ ਹੈ। ਇਹ ਹੌਲੀ ਹੌਲੀ ਸ਼ੁਰੂ ਹੁੰਦਾ ਹੈ ਪਰ ਇਸ ਵੱਲ ਧਿਆਨ ਨਾ ਦੇਣ ਕਾਰਨ ਇਹ ਸਮੱਸਿਆ ਵਧਣ ਲੱਗਦੀ ਹੈ ਇੰਨੀ ਵੱਧ ਜਾਂਦੀ ਹੈ ਕਿ ਉੱਠਣਾ-ਬੈਠਣਾ ਵੀ ਮੁਸ਼ਕਿਲ ਹੋ ਜਾਂਦਾ ਹੈ ਅਤੇ ਨਜ਼ਰਅੰਦਾਜ਼ ਕਰਨ 'ਤੇ ਆਹ ਮੁਸ਼ਕਿਲ ਹੋਰ ਵੱਧ ਸਕਦੀ ਹੈ, ਆਓ ਜਾਣਦੇ ਹਾਂ ਜੋੜਾਂ ਦੇ ਦਰਦ ਨੂੰ ਘੱਟ ਕਰਨ ਲਈ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ। ਜ਼ਿਆਦਾ ਭਾਰ ਹੋਣ ਨਾਲ ਜੋੜਾਂ 'ਤੇ ਬਹੁਤ ਜ਼ਿਆਦਾ ਤਣਾਅ ਹੁੰਦਾ ਹੈ। ਇਸ ਲਈ, ਮੋਟਾਪੇ ਤੋਂ ਪੀੜਤ ਜਾਂ ਜ਼ਿਆਦਾ ਭਾਰ ਹੋਣ ਵਾਲੇ ਵਿਅਕਤੀ ਨੂੰ ਜੋੜਾਂ ਵਿੱਚ ਦਰਦ ਹੋਣ ਦਾ ਖ਼ਤਰਾ ਵਧੇਰੇ ਹੁੰਦਾ ਹੈ। ਇਸ ਲਈ ਆਪਣੇ ਵਜ਼ਨ ਨੂੰ ਕੰਟਰੋਲ 'ਚ ਰੱਖਣ ਦੀ ਕੋਸ਼ਿਸ਼ ਕਰੋ। ਖੁਰਾਕ ਵਿੱਚ ਫਾਈਬਰ, ਪ੍ਰੋਟੀਨ, ਕੈਲਸ਼ੀਅਮ, ਮੈਗਨੀਸ਼ੀਅਮ, ਓਮੇਗਾ-3 ਫੈਟੀ ਐਸਿਡ ਵਰਗੇ ਜ਼ਰੂਰੀ ਪੌਸ਼ਟਿਕ ਤੱਤ ਸ਼ਾਮਲ ਕਰੋ। ਇਹ ਹੱਡੀਆਂ ਨੂੰ ਮਜ਼ਬੂਤ ਰੱਖਣ 'ਚ ਮਦਦ ਕਰੇਗਾ, ਜਿਸ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਨਹੀਂ ਹੁੰਦੀ। ਵਿਟਾਮਿਨ ਡੀ ਦੀ ਕਮੀ ਦੇ ਕਾਰਨ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਹੋ ਜਾਂਦੀ ਹੈ ਅਤੇ ਓਸਟੀਓਪੋਰੋਸਿਸ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਵਿਟਾਮਿਨ ਡੀ ਦੀ ਕਮੀ ਤੋਂ ਬਚੋ। ਹਰ ਰੋਜ਼ ਸਵੇਰ ਦੀ ਹਲਕੀ ਧੁੱਪ ਵਿੱਚ ਕੁਝ ਸਮਾਂ ਬਿਤਾਓ। ਨਾਲ ਹੀ, ਵਿਟਾਮਿਨ ਡੀ ਨਾਲ ਭਰਪੂਰ ਭੋਜਨ ਜਿਵੇਂ ਕਿ ਮਸ਼ਰੂਮ, ਸਾਲਮਨ, ਟੁਨਾ ਆਦਿ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰੋ। ਬਲੱਡ ਸ਼ੂਗਰ ਲੈਵਲ ਵੱਧ ਹੋਣ ਕਾਰਨ ਸਰੀਰ ਵਿੱਚ ਸੋਜ ਵੱਧ ਜਾਂਦੀ ਹੈ, ਜਿਸ ਨਾਲ ਜੋੜਾਂ ਵਿੱਚ ਦਰਦ ਹੋ ਸਕਦਾ ਹੈ। ਰੋਜ਼ਾਨਾ ਦੀ ਜ਼ਿੰਦਗੀ ਵਿੱਚ ਸਾਨੂੰ ਕਈ ਵਾਰ ਭਾਰੀ ਵਸਤੂਆਂ ਚੁੱਕਣੀਆਂ ਪੈਂਦੀਆਂ ਹਨ ਜਾਂ ਕਈ ਵਾਰ ਜ਼ਖ਼ਮੀ ਹੋ ਜਾਂਦੇ ਹਨ। ਇਨ੍ਹਾਂ ਕਾਰਨਾਂ ਕਰਕੇ ਜੋੜਾਂ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ ਅਤੇ ਉਨ੍ਹਾਂ ਵਿੱਚ ਦਰਦ ਹੋਣ ਲੱਗ ਸਕਦਾ ਹੈ। ਸਿਗਰਟ ਪੀਣ ਨਾਲ ਸਰੀਰ ਵਿੱਚ ਸੋਜ ਵੱਧ ਸਕਦੀ ਹੈ। ਇਸ ਤੋਂ ਇਲਾਵਾ ਇਮਿਊਨ ਸਿਸਟਮ ਵੀ ਕਮਜ਼ੋਰ ਹੋਣ ਲੱਗਦਾ ਹੈ। ਇਸ ਕਾਰਨ ਗਠੀਏ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਇਸ ਲਈ ਸਿਗਰਟ ਬਿਲਕੁਲ ਨਾ ਪੀਓ।