ਕਈ ਵਾਰ ਕਿਸੇ ਵਿਅਕਤੀ ਦਾ ਬਲੱਡ ਪ੍ਰੈਸ਼ਰ ਬਿਨਾਂ ਕਿਸੇ ਕਾਰਨ ਦੇ ਅਚਾਨਕ ਵੱਧ ਜਾਂਦਾ ਹੈ, ਜਿਸ ਕਰਕੇ ਅਜਿਹੇ ਸਰੀਰ ਦੇ ਵਿੱਚ ਅਜਿਹੇ ਲੱਛਣ ਨਜ਼ਰ ਆਉਣ ਲੱਗ ਪੈਂਦੇ ਹਨ। ਅਜਿਹੀ ਸਥਿਤੀ 'ਚ ਲੋਕਾਂ ਲਈ ਇਹ ਜਾਣਨਾ ਮਹੱਤਵਪੂਰਨ ਹੈ ਕਿ ਇਸਨੂੰ ਕਿਵੇਂ ਨਰਮਲ ਕਰਨਾ ਹੈ। ਜੇਕਰ ਕਿਸੇ ਵਿਅਕਤੀ ਦਾ BP ਅਚਾਨਕ ਵੱਧ ਜਾਵੇ ਤਾਂ ਉਸ ਸਮੇਂ ਦੌਰਾਨ ਵਿਅਕਤੀ ਨੂੰ ਕੀ ਕਰਨਾ ਚਾਹੀਦਾ ਹੈ, ਜਿਸ ਨਾਲ ਬੀਪੀ ਨੂੰ ਕੰਟਰੋਲ ਕੀਤਾ ਜਾ ਸਕੇ। BP ਨੂੰ ਕੰਟਰੋਲ ਕਰਨ ਲਈ ਵਿਅਕਤੀ ਨੂੰ ਖੂਬ ਪਾਣੀ ਪੀਣਾ ਚਾਹੀਦਾ ਹੈ। ਕਈ ਵਾਰ ਡੀਹਾਈਡ੍ਰੇਸ਼ਨ ਦੀ ਸਮੱਸਿਆ ਕਾਰਨ ਵਿਅਕਤੀ ਦਾ ਬੀਪੀ ਵੱਧ ਜਾਂਦਾ ਹੈ ਅਜਿਹੀ ਸਥਿਤੀ 'ਚ ਸਿਰ ਦਰਦ, ਚੱਕਰ ਆਉਣਾ, ਸਾਹ ਲੈਣ ਵਿੱਚ ਮੁਸ਼ਕਲ, ਛਾਤੀ ਵਿੱਚ ਦਰਦ ਆਦਿ ਲੱਛਣ ਨਜ਼ਰ ਆ ਜਾਂਦੇ ਹਨ। ਵਿਅਕਤੀ ਨੂੰ ਤੁਰੰਤ ਇੱਕ ਜਾਂ ਦੋ ਗਲਾਸ ਪਾਣੀ ਪੀਣਾ ਚਾਹੀਦਾ ਹੈ। ਜਦੋਂ ਕਿਸੇ ਵਿਅਕਤੀ ਦਾ ਬਲੱਡ ਪ੍ਰੈਸ਼ਰ ਅਚਾਨਕ ਵੱਧ ਜਾਂਦਾ ਹੈ, ਤਾਂ ਵਿਅਕਤੀ ਨੂੰ ਬੈੱਡ 'ਤੇ ਸਿੱਧਾ ਲੇਟਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਕਈ ਵਾਰ ਤਣਾਅ ਜਾਂ ਜ਼ਿਆਦਾ ਕੰਮ ਦੇ ਕਾਰਨ ਬਲੱਡ ਪ੍ਰੈਸ਼ਰ ਵੱਧ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਸਰੀਰ ਨੂੰ ਆਰਾਮ ਦੇਣਾ ਬਹੁਤ ਜ਼ਰੂਰੀ ਹੈ। 10 ਮਿੰਟ ਲੇਟਣ ਨਾਲ ਵਿਅਕਤੀ ਦਾ ਬੀਪੀ ਕੰਟਰੋਲ ਕੀਤਾ ਜਾ ਸਕਦਾ ਹੈ। ਧਿਆਨ ਰੱਖੋ ਕਿ ਇਹ ਸਿਰਫ ਇੱਕ ਅਸਥਾਈ ਸੁਝਾਅ ਹੈ, ਜੇਕਰ ਸਮੱਸਿਆ ਪੂਰੀ ਤਰ੍ਹਾਂ ਵੱਧ ਗਈ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।