ਕਰ ਰਹੇ ਹੋ ਦਸਤ ਦੀ ਸਮੱਸਿਆ ਦਾ ਸਾਹਮਣਾ ਤਾਂ ਅਪਣਾਓ ਆਹ ਘਰੇਲੂ ਤਰੀਕੇ



ਗਰਮੀਆਂ 'ਚ ਜ਼ਿਆਦਾਤਰ ਲੋਕਾਂ ਨੂੰ ਪੇਟ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਸਮ 'ਚ ਗੈਸ, ਬਲੋਟਿੰਗ ਅਤੇ ਦਸਤ ਵਰਗੀਆਂ ਸਮੱਸਿਆਵਾਂ ਆਮ ਹੋ ਜਾਂਦੀਆਂ ਹਨ।



ਮਾਹਿਰਾਂ ਦਾ ਕਹਿਣਾ ਹੈ ਕਿ ਗਰਮੀਆਂ ਵਿੱਚ ਬਹੁਤ ਜ਼ਿਆਦਾ ਮਸਾਲੇਦਾਰ ਭੋਜਨ ਖਾਣ ਨਾਲ ਇਹ ਸਮੱਸਿਆ ਹੋ ਸਕਦੀ ਹੈ



ਤੁਸੀਂ ਕੁਝ ਘਰੇਲੂ ਨੁਸਖਿਆਂ ਨਾਲ ਵੀ ਦਸਤ ਦੀ ਸਮੱਸਿਆ ਨੂੰ ਦੂਰ ਕਰ ਸਕਦੇ ਹੋ



ਜੇਕਰ ਤੁਹਾਨੂੰ ਦਸਤ ਦੀ ਸਮੱਸਿਆ ਹੈ ਤਾਂ ਨਿੰਬੂ ਬਹੁਤ ਫਾਇਦੇਮੰਦ ਹੋ ਸਕਦਾ ਹੈ,ਇੱਕ ਨਿੰਬੂ, ਹਲਕਾ ਨਮਕ ਅਤੇ ਪੁਦੀਨਾ ਦੇ ਰਸ ਵਿੱਚ ਮਿਲਾ ਕੇ ਪਾਣੀ ਪੀਣ ਨਾਲ ਬਹੁਤ ਲਾਭ ਮਿਲਦਾ ਹੈ



ਮੇਥੀ ਦੇ ਬੀਜਾਂ ਵਿੱਚ ਐਂਟੀ-ਫੰਗਲ ਅਤੇ ਐਂਟੀਬੈਕਟੀਰੀਅਲ ਗੁਣ ਪਾਏ ਜਾਂਦੇ ਹਨ। ਇਹ ਦਸਤ ਦੀ ਸਮੱਸਿਆ ਨੂੰ ਦੂਰ ਕਰਦੇ ਹਨ



ਖਾਸ ਤੌਰ 'ਤੇ ਦਸਤ ਵਿਚ ਦਹੀਂ ਬਹੁਤ ਫਾਇਦੇਮੰਦ ਹੁੰਦਾ ਹੈ, ਤੁਸੀਂ ਇਸ 'ਚ ਦਹੀਂ ਮਿਲਾ ਕੇ ਖਿਚੜੀ ਖਾ ਸਕਦੇ ਹੋ



ਮਾਹਿਰਾਂ ਦਾ ਕਹਿਣਾ ਹੈ ਕਿ ਕੇਲੇ ਵਿੱਚ ਪੋਟਾਸ਼ੀਅਮ ਅਤੇ ਪੇਕਟਿਨ ਨਾਮਕ ਤੱਤ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ, ਇਹ ਦਸਤ ਤੋਂ ਛੁਟਕਾਰਾ ਪਾਉਣ ਲਈ ਬਹੁਤ ਫਾਇਦੇਮੰਦ ਹੈ



ਇਸ ਤੋਂ ਇਲਾਵਾ ਡਾਇਰੀਆ, ਐਸੀਡਿਟੀ ਅਤੇ ਬਲੋਟਿੰਗ ਤੋਂ ਬਚਣ ਲਈ ਵੀ ਅਦਰਕ ਬਹੁਤ ਫਾਇਦੇਮੰਦ ਹੋ ਸਕਦਾ ਹੈ