ਅੱਜਕੱਲ੍ਹ ਭੱਜਦੌੜ ਵਾਲੀ ਜ਼ਿੰਦਗੀ ਵਿੱਚ ਰੋਜ਼ ਸਾਰੇ ਸਵੇਰੇ ਬਰੈੱਡ ਜ਼ਰੂਰ ਖਾਂਦੇ ਹਨ ਬੱਚਿਆਂ ਨੂੰ ਵੀ ਰੋਟੀ ਦੀ ਥਾਂ ਦੁੱਧ ਬਰੈੱਡ ਜਾਂ ਬਰੈੱਡ ਜੈਮ ਦੇ ਕੇ ਕੰਮ ਸਾਰ ਦਿੰਦੇ ਹਨ ਪਰ ਤੁਹਾਨੂੰ ਦੱਸ ਦਈਏ ਕਿ ਇਸ ਦੇ ਗੰਭੀਰ ਨੁਕਸਾਨ ਵੀ ਹਨ ਵਧੇਰੇ ਬਰੈੱਡ ਖਾਣ ਨਾਲ ਪਾਚਨ ਪ੍ਰਭਾਵਤ ਹੋ ਸਕਦੀ ਹੈ। ਮੈਦੇ ਨਾਲ ਬਣੀ ਬਰੈੱਡ ਦੀ ਵਧੇਰੇ ਵਰਤੋਂ ਗੰਭੀਰ ਬੀਮਾਰੀਆਂ ਦਾ ਖ਼ਤਰਾ ਬਣ ਸਕਦੀ ਹੈ। ਬਰੈੱਡ ਖਾਣ ਨਾਲ ਕਬਜ਼ ਹੋ ਸਕਦੀ ਹੈ। ਬਾਅਦ ਵਿਚ ਇਹ ਸਮੱਸਿਆ ਗੰਭੀਰ ਬੀਮਾਰੀ ਜਿਵੇਂ ਪੇਪਟਿਕ ਅਲਸਰ ਦਾ ਕਾਰਨ ਬਣ ਸਕਦੀ ਹੈ। ਬਰੈੱਡ ਨੂੰ ਹਜ਼ਮ ਕਰਨ ਲਈ ਸਰੀਰ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ। ਇਸ 'ਚ ਮਿਲ ਜਾਣ ਵਾਲੇ ਕਾਰਬੋਹਾਈਡਰੇਟਸ ਤੁਹਾਡੇ ਜਿਗਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਕੰਮ 'ਤੇ ਜਾਣ ਲਈ ਇਸ ਦੀ ਵਰਤੋਂ ਜਲਦੀ ਜਲਦੀ 'ਚ ਕੀਤੀ ਜਾਂਦੀ ਹੈ, ਜਿਸ ਨਾਲ ਢਿੱਡ ਭਰ ਜਾਂਦਾ ਹੈ ਪਰ ਸਰੀਰ ਨੂੰ ਊਰਜਾ ਨਹੀਂ ਮਿਲਦੀ। ਬਰੈੱਡ ਵਿਚ ਪਾਚਨ ਕਿਰਿਆ ਨੂੰ ਖ਼ਰਾਬ ਕਰਨ ਵਾਲੇ ਤੱਤ ਮਿਲ ਜਾਂਦੇ ਹਨ। ਇਸ ਦੀ ਜ਼ਿਆਦਾ ਵਰਤੋਂ ਢਿੱਡ 'ਚ ਹੋਣ ਵਾਲੀਆਂ ਬੀਮਾਰੀਆਂ ਦਾ ਕਾਰਨ ਬਣ ਸਕਦੀ ਹੈ। ਇਸ ਨਾਲ ਹੀ ਇਸ ਨੂੰ ਖਾਣ ਨਾਲ ਸਿਲਿਅਕ ਬੀਮਾਰੀ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਇਕ ਰੀਪੋਰਟ ਅਨੁਸਾਰ ਚਿੱਟੀ ਬਰੈੱਡ ਖਾਣ ਨਾਲ ਸਰੀਰ ਨੂੰ ਕਈ ਪੌਸ਼ਟਿਕ ਤੱਤ ਨਹੀਂ ਮਿਲਦੇ। ਇਸ ਵਿਚ ਪ੍ਰੋਟੀਨ, ਵਿਟਾਮਿਨ ਅਤੇ ਫ਼ਾਈਬਰ ਵਰਗੇ ਪੌਸ਼ਟਿਕ ਤੱਤ ਨਹੀਂ ਹੁੰਦੇ। ਅਪਣੇ ਸਰੀਰ ਦੇ ਵਧਦੇ ਭਾਰ ਤੋਂ ਪ੍ਰੇਸ਼ਾਨ ਲੋਕਾਂ ਨੂੰ ਅਪਣੀ ਖ਼ੁਰਾਕ ਵਿਚ ਬਰੈੱਡ ਸ਼ਾਮਲ ਨਹੀਂ ਕਰਨੀ ਚਾਹੀਦੀ।