ਰਾਜਮਾਂਹ ਨੂੰ ਭਾਰਤ ਦੇ ਵਿੱਚ ਬਹੁਤ ਪਸੰਦ ਕੀਤਾ ਜਾਂਦਾ ਹੈ। ਖਾਸ ਕਰਕੇ ਬੱਚੇ ਬਹੁਤ ਹੀ ਸ਼ੌਕ ਦੇ ਨਾਲ ਰਾਜਮਾਂਹ ਚਾਵਲ ਖਾਂਦੇ ਹਨ। ਰਾਜਮਾਂਹ ‘ਚ ਪ੍ਰੋਟੀਨ ਦੀ ਸਭ ਤੋਂ ਵੱਧ ਮਾਤਰਾ ਹੁੰਦੀ ਹੈ, ਜਿਸ ਕਾਰਨ ਇਸਨੂੰ ਪ੍ਰੋਟੀਨ ਦਾ ਮੁੱਖ ਸਰੋਤ ਕਿਹਾ ਜਾਂਦਾ ਹੈ। ਰਾਜਮਾਂਹ ਵਿੱਚ ਆਇਰਨ, ਮੈਗਨੀਸ਼ੀਅਮ, ਕਾਰਬੋਹਾਈਡ੍ਰੇਟ, ਪੋਟਾਸ਼ੀਅਮ, ਫਾਸਫੋਰਸ, ਫਾਈਬਰ, ਸੋਡੀਅਮ, ਕਾਪਰ, ਫੋਲੇਟ, ਕੈਲਸ਼ੀਅਮ ਆਦਿ ਸਭ ਤੋਂ ਵੱਧ ਮਾਤਰਾ ਵਿੱਚ ਹੁੰਦੇ ਹਨ। ਰਾਜਮਾਂਹ 'ਚ ਜ਼ਿਆਦਾ ਮਾਤਰਾ 'ਚ ਫਾਈਬਰ ਮੌਜੂਦ ਹੁੰਦੇ ਹਨ, ਜੋ ਪਾਚਨ ਕਿਰਿਆ ਨੂੰ ਸਹੀ ਬਣਾਈ ਰੱਖਦੇ ਹਨ। ਇਸ ਦੇ ਨਾਲ ਹੀ ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਵੀ ਕੰਟਰੋਲ ਰੱਖਣ 'ਚ ਮਦਦ ਕਰਦੇ ਹਨ। ਰਾਜਮਾਂਹ 'ਚ ਜ਼ਿਆਦਾ ਮਾਤਰਾ 'ਚ ਆਇਰਨ ਮੌਜੂਦ ਹੁੰਦਾ ਹੈ, ਜਿਸ ਨਾਲ ਇਹ ਤਾਕਤ ਦੇਣ ਦਾ ਕੰਮ ਕਰਦਾ ਹੈ। ਸਰੀਰ ਦੇ ਮੈਟਾਬਾਲੀਜ਼ਮ ਅਤੇ ਊਰਜਾ ਲਈ ਆਇਰਨ ਦੀ ਜ਼ਰੂਰਤ ਹੁੰਦੀ ਹੈ, ਜੋ ਰਾਜਮਾਂਹ ਖਾਣ ਨਾਲ ਪੂਰੀ ਹੋ ਜਾਂਦੀ ਹੈ। ਰਾਜਮਾਂਹ 'ਚ ਜਿਸ ਮਾਤਰਾ 'ਚ ਕੈਲੋਰੀ ਮੌਜੂਦ ਹੁੰਦੀ ਹੈ, ਉਹ ਹਰ ਉਮਰ ਲਈ ਸਹੀ ਹੁੰਦੀ ਹੈ। ਅਜਿਹੇ ਲੋਕ ਜੋ ਆਪਣੇ ਭਾਰ ਨੂੰ ਕੰਟਰੋਲ 'ਚ ਕਰਨਾ ਚਾਹੁੰਦੇ ਹਨ ਉਨ੍ਹਾਂ ਲਈ ਲੰਚ 'ਚ ਰਾਜਮਾਂਹ ਦਾ ਸਲਾਦ ਅਤੇ ਸੂਪ ਲੈਣਾ ਫਾਇਦੇਮੰਦ ਰਹੇਗਾ। ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ-ਕੇ ਮੌਜੂਦ ਹੁੰਦਾ ਹੈ ਜੋ ਕਿ ਨਰਵਿਸ ਸਿਸਟਮ ਨੂੰ ਬੂਸਟ ਕਰਨ ਦਾ ਕੰਮ ਕਰਦਾ ਹੈ।