ਹਰੇ-ਭੂਰੇ ਰੰਗ ਦੇ ਬੇਰ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ



ਇਸ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜਿਵੇਂ ਫਾਈਬਰ, ਆਇਰਨ, ਵਿਟਾਮਿਨ, ਕੈਲਸ਼ੀਅਮ ਆਦਿ



ਬੇਰ ਦਾ ਸੇਵਨ ਕਰਨ ਨਾਲ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ ਅਤੇ ਪਾਚਨ ਕਿਰਿਆ ਵਿਚ ਸੁਧਾਰ ਹੁੰਦਾ ਹੈ



ਬੇਰ ਦਾ ਸੇਵਨ ਕਰਨ ਨਾਲ ਕਈ ਬਿਮਾਰੀਆਂ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ



ਸਰੀਰ ਦੇ ਨਾਲ ਨਾਲ ਬੇਰ ਚਮੜੀ ਦੇ ਲਈ ਵੀ ਫਾਇਦੇਮੰਦ ਹੈ



ਬੇਰ ਵਿਟਾਮਿਨ ਸੀ, ਵਿਟਾਮਿਨ ਏ ਅਤੇ ਵਿਟਾਮਿਨ ਬੀ ਦਾ ਵਧੀਆ ਸਰੋਤ ਹੈ



ਇਸ ਵਿੱਚ ਕਈ ਤਰ੍ਹਾਂ ਐਂਟੀਆਕਸੀਡੈਂਟ ਤੱਤ ਹਨ, ਜੋ ਚਮੜੀ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ



ਜੋ ਕਿ ਚਿਹਰੇ ਤੋਂ ਰੁੱਖੇਪਨ ਨੂੰ ਦੂਰ ਕਰਦੇ ਹਨ ਅਤੇ ਚਮੜੀ ਨੂੰ ਹਾਈਡਰੇਟ ਵੀ ਰੱਖਦੇ ਹਨ



ਇਸ 'ਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਖਣਿਜ ਵੀ ਹੁੰਦੇ ਹਨ, ਜੋ ਚਮੜੀ ਲਈ ਫਾਇਦੇਮੰਦ ਮੰਨੇ ਜਾਂਦੇ ਹਨ



ਬੇਰ ਨੂੰ ਆਪਣੀ ਡਾਈਟ ਦਾ ਹਿੱਸਾ ਬਣਾਉਂਦੇ ਹੋ, ਤਾਂ ਤੁਸੀਂ ਵਧਦੀ ਉਮਰ ਦੇ ਲੱਛਣਾਂ 'ਚ ਕਮੀ ਦੇਖੋਗੇ