ਬਦਾਮ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਪਰ ਇਸ ਦਾ ਜ਼ਿਆਦਾ ਸੇਵਨ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਬਾਦਾਮ ਵਿੱਚ ਪ੍ਰੋਟੀਨ, ਸਿਹਤਮੰਦ ਚਰਬੀ, ਫਾਈਬਰ, ਵਿਟਾਮਿਨ ਅਤੇ ਖਣਿਜ ਪਾਏ ਜਾਂਦੇ ਹਨ ਜੋ ਦਿਲ ਦੀ ਸਿਹਤ ਲਈ ਚੰਗੇ ਹਨ। ਰੋਜ਼ਾਨਾ 30-50 ਗ੍ਰਾਮ ਤੋਂ ਜ਼ਿਆਦਾ ਬਦਾਮ ਖਾਣ ਨਾਲ ਭਾਰ ਵੱਧ ਸਕਦਾ ਹੈ ਤੇ ਗੁਰਦੇ ਦੀ ਪੱਥਰੀ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਬਦਾਮ ਦਾ ਸੇਵਨ ਸੀਮਤ ਮਾਤਰਾ ਵਿਚ ਹੀ ਕਰਨਾ ਚਾਹੀਦਾ ਹੈ। ਇੱਕ ਡਾਈਟੀਸ਼ੀਅਨ ਦੇ ਅਨੁਸਾਰ, ਇੱਕ ਸਿਹਤਮੰਦ ਨੌਜਵਾਨ ਨੂੰ ਰੋਜ਼ਾਨਾ 30-50 ਗ੍ਰਾਮ ਤੋਂ ਵੱਧ ਬਦਾਮ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ, ਭਾਵ ਲਗਭਗ 7-8 ਬਦਾਮ। ਜ਼ਿਆਦਾ ਮਾਤਰਾ 'ਚ ਬਦਾਮ ਖਾਣ ਨਾਲ ਸਰੀਰ 'ਚ ਕੈਲੋਰੀ ਦੀ ਮਾਤਰਾ ਵਧ ਜਾਂਦੀ ਹੈ, ਜਿਸ ਨਾਲ ਭਾਰ ਵੱਧ ਸਕਦਾ ਹੈ। ਭਾਰ ਵਧਣਾ- ਬਦਾਮ 'ਚ ਜ਼ਿਆਦਾ ਕੈਲੋਰੀ ਹੁੰਦੀ ਹੈ। ਜ਼ਿਆਦਾ ਖਾਣ ਨਾਲ ਕੈਲੋਰੀ ਦੀ ਮਾਤਰਾ ਵੱਧ ਜਾਂਦੀ ਹੈ ਜਿਸ ਨਾਲ ਭਾਰ ਵੱਧ ਸਕਦਾ ਹੈ। ਪੱਥਰੀ - ਬਦਾਮ ਵਿੱਚ ਆਕਸਲੇਟ ਦੀ ਜ਼ਿਆਦਾ ਮਾਤਰਾ ਹੁੰਦੀ ਹੈ ਜੋ ਕਿਡਨੀ ਵਿੱਚ ਜਮ੍ਹਾਂ ਹੋ ਜਾਂਦੀ ਹੈ ਅਤੇ ਪੱਥਰੀ ਦਾ ਕਾਰਨ ਬਣਦੀ ਹੈ। ਐਲਰਜੀ - ਕੁਝ ਲੋਕਾਂ ਨੂੰ ਬਦਾਮ ਨਾਲ ਐਲਰਜੀ ਦੀ ਸਮੱਸਿਆ ਹੋ ਸਕਦੀ ਹੈ। ਪਾਚਨ ਸਬੰਧੀ ਸਮੱਸਿਆਵਾਂ - ਬਦਾਮ ਜ਼ਿਆਦਾ ਮਾਤਰਾ 'ਚ ਖਾਣ ਨਾਲ ਕਬਜ਼ ਅਤੇ ਗੈਸ ਵਰਗੀਆਂ ਪਾਚਨ ਸਮੱਸਿਆਵਾਂ ਹੋ ਸਕਦੀਆਂ ਹਨ।