ਪਿਆਜ਼ ਦੀ ਵਰਤੋਂ ਹਰ ਸਬਜ਼ੀ 'ਚ ਕੀਤੀ ਜਾਂਦੀ ਹੈ। ਪਿਆਜ਼ 'ਚ ਵਿਟਾਮਿਨ ਸੀ, ਫੋਲਿਕ ਐਸਿਡ ਅਤੇ ਕੈਲਸ਼ੀਅਮ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ।



ਪਿਆਜ਼ ਹਰ ਮੌਸਮ 'ਚ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਰੋਜ਼ਾਨਾ ਇੱਕ ਕੱਚਾ ਪਿਆਜ਼ ਖਾਣ ਨਾਲ ਸਿਹਤ ਸਬੰਧੀ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।



ਅੱਜ ਅਸੀਂ ਤੁਹਾਨੂੰ ਕੱਚਾ ਪਿਆਜ਼ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ।



ਪਿਆਜ਼ ਦਿਲ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇੱਕ ਪਿਆਜ਼ ਖਾਣ ਨਾਲ ਦਿਲ ਦੀਆਂ ਸਮੱਸਿਆਵਾਂ, ਕੋਲੈਸਟ੍ਰੋਲ, ਬੀਪੀ ਘੱਟ ਹੋ ਸਕਦਾ ਹੈ।



ਗਠੀਆ ਦੇ ਦਰਦ ਤੋਂ ਪੀੜਤ ਲੋਕਾਂ ਲਈ ਵੀ ਪਿਆਜ਼ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸਰ੍ਹੋਂ ਦੇ ਤੇਲ 'ਚ ਪਿਆਜ਼ ਦਾ ਰਸ ਮਿਲਾ ਕੇ ਦਰਦ ਵਾਲੀ ਥਾਂ 'ਤੇ ਮਾਲਿਸ਼ ਕਰਨ ਨਾਲ ਬਹੁਤ ਫ਼ਾਇਦਾ ਹੁੰਦਾ ਹੈ।



ਕੱਚਾ ਪਿਆਜ਼ ਅੱਖਾਂ ਦੀ ਰੋਸ਼ਨੀ ਵਧਾਉਣ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਅੱਖਾਂ ਦੀ ਰੋਸ਼ਨੀ ਵਧਾਉਣ ਲਈ ਰੋਜ਼ਾਨਾ ਇੱਕ ਪਿਆਜ਼ ਖਾਣਾ ਚਾਹੀਦਾ ਹੈ।



ਐਨਕ ਲਗਾਉਣ ਵਾਲੇ ਲੋਕਾਂ ਨੂੰ ਵੀ ਰੋਜ਼ਾਨਾ ਕੱਚੇ ਪਿਆਜ਼ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਐਨਕਾਂ ਜਲਦੀ ਉਤਰ ਜਾਣਗੀਆਂ।



ਗਰਮੀਆਂ 'ਚ ਅਕਸਰ ਹੀਟ ਸਟ੍ਰੋਕ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਦਸਤ ਤੋਂ ਬਚਣ ਲਈ ਰੋਜ਼ਾਨਾ ਪਿਆਜ਼ ਦਾ ਸੇਵਨ ਕਰਨਾ ਚਾਹੀਦਾ ਹੈ।



ਪਿਆਜ਼ 'ਚ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਕਬਜ਼ ਦੀ ਸਮੱਸਿਆ ਤੋਂ ਰਾਹਤ ਦਿੰਦੇ ਹਨ। ਇਸ ਲਈ ਰੋਜ਼ਾਨਾ ਸਲਾਦ ਦੇ ਰੂਪ 'ਚ ਪਿਆਜ਼ ਦਾ ਸੇਵਨ ਕਰਨਾ ਚਾਹੀਦਾ ਹੈ।



ਜਿਹੜੇ ਲੋਕ ਪੱਥਰੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਨੂੰ ਪਿਆਜ਼ ਦਾ ਸੇਵਨ ਕਰਨਾ ਚਾਹੀਦਾ ਹੈ। ਗਲਤ ਖਾਣ-ਪੀਣ ਕਾਰਨ ਕਿਡਨੀ ਸਟੋਨ ਦੀ ਸਮੱਸਿਆ ਹੋ ਜਾਂਦੀ ਹੁੰਦੀ ਹੈ।